ਮੰਤਰੀ ਦੇ ਖਿਲਾਫ 2 ਨਵੰਬਰ ਨੂੰ ਸਾਰੇ ਪੰਜਾਬ ’ਚ ਸਬ ਡਵੀਜਨਾਂ, ਡਵੀਜਨਾਂ ’ਤੇ ਅਰਥੀ ਫੂਕ ਪ੍ਰਦਰਸ਼ਨ ਕੀਤੇ ਜਾਣਗੇ- ਵਰਿੰਦਰ ਮੋਮੀ

 








ਕਾਦੀਆਂ 31 ਅਕਤੂਬਰ (ਗੁਰਪ੍ਰੀਤ ਸਿੰਘ) ਪਿਛਲੇ ਸਾਲਾਂਬੱਧੀ ਅਰਸ਼ੇ ਤੋਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਬਤੌਰ ਵਰਕਰ ਦੇ ਰੂਪ ਵਿਚ ਰੈਗੂਲਰ ਮੁਲਾਜਮਾਂ ਦੀ ਤਰ੍ਹਾਂ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਇੰਨਲਿਸਟਮੈਂਟ/ਆਊਟਸੋਰਸ ਕਾਮਿਆਂ ਨੂੰ ‘ਠੇਕੇਦਾਰ’ ਕਹਿ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਇਲੈਕਟ੍ਰੋਨਿਕ ਚੈਨਲ ਨੂੰ ਦਿੱਤੇ ਬਿਆਨ ਦੀ ਪੁਰਜੋਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਵਟਸਅੱਪ ਰਾਹੀ ਆਨਲਾਇਨ ਸੂਬਾ ਵਰਕਿੰਗ ਕਮੇਟੀ ਦੀ ਇਕ ਜਰੂਰੀ ਅਤੇ ਐਮਰਜੈਂਸੀ ਮੀਟਿੰਗ ਕਰਨ ਉਪਰੰਤ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਸਰਕਾਰ ਦੇ ਖਿਲਾਫ ਸੰਘਰਸ਼ ਕਰਨ ਐਲਾਨ ਕੀਤਾ ਗਿਆ ਹੈ।ਅੱਜ ਇਥੇ ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਕਿਹਾ ਕਿ ਜਲ ਸਪਲਾਈ ਮੰਤਰੀ ਵਲੋਂ ਇਕ ਬਿਆਨ ਦਿੱਤਾ ਗਿਆ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਕੰਮ ਕਰਦੇ ਇੰਨਲਿਸਟਮੈਂਟ ਵਾਲੇ ਸਾਡੇ ਮੁਲਾਜਮ ਨਹੀਂ ਹਨ ਅਤੇ ਉਹ ਠੇਕੇਦਾਰ ਹਨ। ਅਸੀਂ ਇਨ੍ਹਾਂ ਨੂੰ ਤਨਖਾਹ ਨਹੀਂ ਦਿੰਦੇ ਹਾਂ ਅਤੇ ਬਿੱਲ ਤਿਆਰ ਕਰਕੇ ਇਨ੍ਹਾਂ ਦੇ ਖਾਤਿਆਂ ਵਿਚ ਪੇਮੈਂਟ ਪਾਈ ਜਾਂਦੀ ਹੈ। 

ਜਦੋਕਿ ਅਸਲੀਅਤ ਇਹ ਹੈ ਕਿ ਇਨ੍ਹਾਂ ਕਾਮਿਆਂ ਨੂੰ ਕਿਰਤ ਕਾਨੂੰਨ ਮੁਤਾਬਿਕ ਤਨਖਾਹ ਅਤੇ ਉਸਦੀ ਅਦਾਇਗੀ ਵੀ ਕੰਟਰੈਕਟ ਮੁਲਾਜਮਾਂ ਦੇ ਹੈਡ ਰਾਹੀ ਸਰਕਾਰੀ ਖਜਾਨੇ ਵਿਚੋਂ ਹੀ ਕੀਤੀ ਜਾਂਦੀ ਹੈ। ਜੋ ਹੁਣ ਬਠਿੰਡਾ, ਮਾਨਸਾ, ਮੁਹਾਲੀ ਆਦਿ ਜ਼ਿਲ੍ਹਿਆਂ ਦੇ ਠੇਕਾ ਮੁਲਾਜਮਾਂ ਦੀ ਤਨਖਾਹ ਪਿਛਲੇ 3-4 ਮਹੀਨਿਆਂ ਤੋਂ ਰੋਕੀ ਗਈ ਹੈ, ਜਿਸਦੇ ਵਿਰੋਧ ’ਚ ਕਾਮੇ ਸੰਘਰਸ਼ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੀ ਜਲ ਸਪਲਾਈ ਵਿਭਾਗ ਦੀ ਮਨੈਜਮੈਂਟ ਦੀ ਬੋਲੀ ਬੋਲ ਰਹੇ ਹਨ ਅਤੇ ਇਹ ਅਧਿਕਾਰੀ ਉਹ ਹਨ, ਜੋ ਸਰਕਾਰ ਨਾਲ ਮਿਲ ਕੇ ਵੱਡੀਆਂ ਕੰਪਨੀਆਂ ਕੋਲ ਵਿਭਾਗ ਨਿੱਜੀ ਹੱਥਾਂ ’ਚ ਦੇ ਕੇ ਲੋਕਾਂ ਦੀ ਅੰਨ੍ਹੀ ਲੁੱਟ ਕਰਵਾਉਣ ਦੀਆਂ ਕਾਰਪੋਰੇਟੀ ਪੱਖੀ ਨੀਤੀਆਂ ਲਾਗੂ ਕਰ ਰਹੇ ਹਨ। ਇਹੋ ਅਧਿਕਾਰੀ ਹੁਣ ਠੇਕਾ ਮੁਲਾਜਮਾਂ ਦੇ ਗਲ ’ਚ ਨਕਲੀ ਠੇਕੇਦਾਰ ਹੋਣ ਦਾ ਪਟਾ ਪਾ ਕੇ, ਇਨ੍ਹਾਂ ਕਾਮਿਆਂ ਦੇ ਰੈਗੂਲਰ ਕਰਨ ਦੇ ਸਾਰੇ ਅਧਿਕਾਰ ਖੋਹ ਰਹੇ ਰਹੇ ਹਨ ਕਿਉਕਿ ਵਿਭਾਗ ’ਚ ਜੋ ਪੋਸਟਾਂ ਸਨ ,ਉਹ ਸਾਰੀਆਂ ਦੀਆਂ ਸਾਰੀਆਂ ਰੱਦ ਕਰਕੇ ਠੇਕੇਦਾਰਾਂ ਦੇ ਮੁਨਾਫੇ ਦੇ ਅਧਾਰ ਨੂੰ ਸਿਰਜਿਆ ਹੈ, ਹੁਣ  ਸਰਕਾਰ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਅਧਿਕਾਰੀ, ਇਸੇ ਲੀਹ੍ਹ ਤੇ ਚੱਲ ਰਹੇ ਹਨ, ਜਦੋਕਿ ਵਿਭਾਗ ਦੇ ਅਧਿਕਾਰੀਆਂ ਦਾ ਇਕ ਹਿੱਸਾ ਅਜਿਹਾ ਵੀ ਹੈ, ਜੋ ਇੰਨਲਿਸਟਡ ਪਾਲਸੀ ਨੂੰ ਘਾਟੇ ’ਚ ਕਰਾਰ ਦੇ ਕੇ ਇਸਨੂੰ ਰੱਦ ਕਰਕੇ ਅਤੇ ਇਨ੍ਹਾਂ ਕਾਮਿਆਂ ਨੂੰ ਮੁਲਾਜਮਾਂ ਦੇ ਰੂਪ ਵਿਚ ਮੰਨ ਕੇ ਰੈਗੂਲਰ ਕਰਨ ਦੀ ਮੰਗ ਨੂੰ ਪ੍ਰਵਾਨ ਕਰ ਲਿਆ ਜਾਵੇ। ਜਿਸ ’ਤੇ ਵੱਡੇ ਪੱਧਰ ’ਤੇ ਵਿਭਾਗ ਨੂੰ ਵੀ ਫਾਇਦਾ ਹੋ ਸਕਦਾ ਹੈ ਅਤੇ ਇਨ੍ਹਾਂ ਇੰਨਲਿਸਟਮੈਂਟ/ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਨੂੰ ਰੈਗੂਲਰ ਕਰਨ ਦਾ ਅਧਿਕਾਰ ਵੀ ਮਿਲ ਸਕਦਾ ਹੈ। ਇਸ ਕਰਕੇ ਅਸੀਂ ਕੈਬਨਿਟ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੰਦੇ ਹਾਂ ਕਿ ਸਾਡੀ ਇੱਛਾਂ ਮੁਤਾਬਕ ਇੰਨਲਿਸਟਡ ਨਹੀਂ ਬਣਾਇਆ ਗਿਆ ਹੈ, ਜਦੋਕਿ ਸਾਨੂੰ ਪਹਿਲਾਂ ਇਕ ਵਰਕਰ ਵਜੋਂ ਆਊਟਸੋਰਸ ਦੇ ਰੂਪ ਵਿਚ ਭਰਤੀ ਕੀਤਾ ਗਿਆ ਸੀ, ਪਰ ਹੁਣ ਸਰਕਾਰ ਦੇ ਅਧਿਕਾਰੀਆਂ ਨੇ ਸਾਨੂੰ ਧੱਕੇ ਨਾਲ ਇਨਲਿਸਟਡ ਠੇਕੇਦਾਰ ਬਣਾ ਕੇ ਸਾਡੇ ਰੈਗੂਲਰ ਹੋਣ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਇਸ ਲਈ ਜੇਕਰ ਪਿਛਲੇ ਸਮੇਂ ਦੌਰਾਨ ਸਰਕਾਰੀ ਵਿਊਤਵੰਦੀ ਦੇ ਅਨੁਸਾਰ ਵਿਭਾਗੀ ਅਧਿਕਾਰੀਆਂ ਵਲੋਂ ਬਣਾਈ ਗਈ ਪ੍ਰਪੋਜਲ ਦੇ ਮੁਤਾਬਿਕ ਸਾਨੂੰ ਵਿਭਾਗ ਅੰਦਰ ਮੁਲਾਜਮ ਦੇ ਰੂਪ ਵਿਚ ਮਰਜ ਕਰਕੇ ਰੈਗੂਲਰ ਕਰਨ ਤੋਂ ਇੰਨਕਾਰ ਕੀਤਾ ਗਿਆ ਤਾਂ ਅਸੀਂ ਤਿੱਖਾ ਸੰਘਰਸ਼ ਕਰਾਂਗੇ। ਇਸੇ ਕਰਕੇ ਸੂਬਾ ਕਮੇਟੀ ਦੀ ਵਟਸਅੱਪ ਰਾਹੀ ਮੀਟਿੰਗ ਕਰਕੇ ਅਸੀਂ ਫੈਸਲਾ ਕੀਤਾ ਹੈ ਕਿ ਤੁਰੰਤ ਸਰਕਾਰ ਦੀ ਬੋਲੀ ਬੋਲਣ ਵਾਲੇ ਵਿਭਾਗੀ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਖਿਲਾਫ 2 ਨਵੰਬਰ 2022 ਨੂੰ ਸਾਰੇ ਪੰਜਾਬ ਵਿਚ ਸਬ ਡਵੀਜਨ ਅਤੇ ਡਵੀਜਨ ਪੱਧਰ ’ਤੇ ਅਰਥੀ ਫੂਕ ਪ੍ਰਦਰਸ਼ਨ ਕੀਤੇ ਜਾਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਹਾਕਮ ਸਿੰਘ ਧਨੇਠਾ, ਭੁਪਿੰਦਰ ਸਿੰਘ ਕੁਤਬੇਵਾਲ, ਸੁਰੇਸ਼ ਕੁਮਾਰ ਮੋਹਾਲੀ, ਸੰਦੀਪ ਖਾਂ ਬਠਿੰਡਾ, ਸੁਰਿੰਦਰ ਸਿੰਘ ਮਾਨਸਾ, ਜਗਰੂਪ ਸਿੰਘ ਗੁਰਦਾਸਪੁਰ  , ਉਂਕਾਰ ਸਿੰਘ ਹੁਸ਼ਿਆਰਪੁਰ,ਪ੍ਰਦੂਮਣ ਸਿੰਘ ਅੰਮਿ੍ਰਤਸਰ, ਤਰਜਿੰਦਰ ਸਿੰਘ ਮਾਨ ਪਠਾਨਕੋਟ, ਗੁਰਵਿੰਦਰ ਸਿੰਘ ਬਾਠ ਤਰਨਤਾਰਨ, ਬਲਜੀਤ ਸਿੰਘ ਭੱਟੀ ਸ੍ਰੀ ਮੁਕਤਸਰ ਸਾਹਿਬ, ਜਸਵੀਰ ਸਿੰਘ ਜਿੰਦਬੜੀ, ਵੱਖ-ਵੱਖ ਜ਼ਿਲ੍ਹਿਆਂ ਦੇ ਆਗੂ ਹਾਜਰ ਸਨ।

Comments

Popular posts from this blog

DNQ ਟਾਇਮਜ਼,,,1 ਜੂਨ ਨੂੰ ਵੋਟਾਂ ਪਾਉਣ ਤੋਂ ਪਹਿਲਾਂ ਹਰੇਕ ਸਿੱਖ ਜੂਨ ‘84 ‘ਚ ਕਾਂਗਰਸ ਵਲੋਂ ਅਕਾਲ ਤਖ਼ਤ ‘ਤੇ ਕੀਤਾ ਹਮਲਾ ਯਾਦ ਕਰੇਗਾ- ਸੁਖਬੀਰ ਬਾਦਲ

BREKING NEWS,, 📰📰 DNQ ਟਾਇਮਜ਼,,, 4 ਗ੍ਰਾਮ ਹੈਰੋਇਨ ਸਮੇਤ ਕਾਦੀਆਂ ਪੁਲਿਸ ਵੱਲੋਂ 1ਗ੍ਰਿਫਤਾਰ

DNQ ਟਾਇਮਜ਼ ----- Big Breaking,ਕਾਦੀਆਂ ਮੇਨ ਬਾਜ਼ਾਰ ਚ ਚੋਰਾਂ ਦਾ ਕਹਿਰ ਇੱਕੋ ਰਾਤ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ ,