daily news qadian ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੀਗਲ ਲਿਟਰੇਸੀ ਸਬੰਧੀ ਕੀਤਾ ਜਾਗਰੂਕ

 


daily news qadian 

MD.Gurpreet singh


ਮੁਫ਼ਤ ਕਾਨੂੰਨੀ ਸਹਾਇਤਾ ਅਤੇ  ਲੀਗਲ ਲਿਟਰੇਸੀ ਸਬੰਧੀ ਕੀਤਾ ਜਾਗਰੂਕ





 ਪੰਜਾਬ ਰਾਜ ਕਾਨੂੰਨੀ ਅਤੇ ਜਿਲਾ ਸੈਸ਼ਨ ਜੱਜ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਿਲ੍ਹਾ ਗੁਰਦਾਸਪੁਰ ਦੀਆਂ ਹਿਦਾਇਤਾਂ ਅਨੁਸਾਰ ਜਿਲ੍ਹਾ ਗੁਰਦਾਸਪੁਰ ਵਿਖੇ ਚਲਾਈ ਜਾ ਰਹੀ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਸੀ ਐਚ ਸੀ ਭਾਮ ਅਧੀਨ ਆਉਂਦੇ ਪਿੰਡ ਹਰਚੋਵਾਲ ਵਿਖੇ ਪਿੰਡ ਵਾਸੀਆਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਬੀ ਈ ਈ ਸੁਰਿੰਦਰ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਇਸਤਰੀ/ਬੱਚਾ, ਬੇਗਾਰ ਦੇ ਮਾਰੇ, ਮਾਨਸਿਕ ਰੋਗੀ/ਅਪੰਗ, ਕੁਦਰਤੀ ਆਫ਼ਤਾਂ ਦੇ ਮਾਰੇ ਉਦਯੋਗਿਕ ਕਾਮੇ, ਜੇਲਾਂ ਵਿਚ ਬੰਦ ਹਵਾਲਾਤੀ ਅਤੇ ਕਾਮੇ, ਜਾਂ ਹਿਰਾਸਤ ਵਿਚ ਵਿਅਕਤੀ, ਹਰ ਉਹ ਵਿਅਕਤੀ ਜਿਸਦੀ ਸਾਲਾਨਾ ਆਮਦਨ 300000 ਰੁਪਏ ਤੋਂ ਵੱਧ ਨਾ ਹੋਵੇ ਮੁਫ਼ਤ ਕਾਨੂੰਨੀ ਸਹਾਇਤਾ ਲਈ ਸਕਦੇ ਹਨ। ਓਹਨਾ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ  ਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਫਤਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਇਸ ਮੁਹਿੰਮ ਦੌਰਾਨ ਆਸ਼ਾ ਵੱਲੋਂ  ਘਰ ਘਰ ਜਾਕੇ ਲੋਕਾਂ ਨੂੰ ਓਹਨਾਂ ਦੇ ਕਾਨੂੰਨੀ ਹੱਕਾਂ ਅਤੇ ਫਰਜਾਂ ਬਾਰੇ ਜਾਗਰੂਕ ਕਰਨਗੀਆਂ। ਇਸ ਮੌਕੇ ਤੇ ਬੀ ਈ ਈ ਸੁਰਿੰਦਰ ਕੌਰ, ਐਲ ਐਚ ਵੀ ਹਰਭਜਨ ਕੌਰ, ਐਲ ਐਚ ਵੀ ਰਾਜਵਿੰਦਰ ਕੌਰ, ਐਚ ਆਈ ਕੁਲਜੀਤ ਸਿੰਘ, ਹੈਲਥ ਵਰਕਰ ਸਰਬਜੀਤ ਸਿੰਘ, ਪਰਜੀਤ ਸਿੰਘ, ਏ ਐਨ ਐਮ ਰੀਨਾ ਅਤੇ ਸਮੂਹ ਆਸ਼ਾ ਅਤੇ ਪਿੰਡਵਾਸੀ ਮੌਜੂਦ ਰਹੇ।








Comments

Popular posts from this blog

Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ

Daily news qadian. ਵੇਦ ਕੌਰ ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਭਾਸਣ ਮੁਕਾਬਲੇ

DNQ ਟਾਇਮਜ਼,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ