daily news qadian ਪਿੰਡ ਕੋਹਾੜ ਚ ਲੋਕ ਅਦਾਲਤ ਦੌਰਾਨ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਕੀਤਾ ਜਾਗਰੂਕ
ਪਿੰਡ ਕੋਹਾੜ ਚ ਲੋਕ ਅਦਾਲਤ ਦੌਰਾਨ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਕੀਤਾ ਜਾਗਰੂਕ
daily news qadian
MD GURPREET SINGH
ਗੁਰਪ੍ਰੀਤ ਸਿੰਘ ਕਾਦੀਆਂ 7 ਨਵੰਬਰ ਗੁਰਦਾਸਪੁਰ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਸ੍ਰੀ ਰਜਿੰਦਰ ਅਗਰਵਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਮੈਡਮ ਨਵਦੀਪ ਕੌਰ ਗਿੱਲ ਦੇ ਵੱਲੋਂ ਪਿੰਡ ਕੋਹਾੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਲੋਕ ਅਦਾਲਤ ਸਬੰਧੀ ਸੈਮੀਨਾਰ ਲਗਾਇਆ ਗਿਆ ।ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਪ੍ਰਭਸਿਮਰਨ ਸਿੰਘ ਕੋਹਾੜ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਇਸਤਰੀ / ਬੱਚਾ, ਬੇਗਾਰ ਦੇ ਮਾਰੇ, ਮਾਨਸਿਕ ਰੋਗੀ / ਅਪੰਗ, ਕੁਦਰਤੀ ਆਫ਼ਤਾਂ ਦੇ ਮਾਰੇ ਉਦਯੋਗਿਕ ਕਾਮੇ, ਜ਼ੇਲ੍ਹਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ।ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਵਿੱਚ ਉਪ-ਮੰਡਲ, ਜ਼ਿਲ੍ਹਾ, ਹਾਈ ਕੋਰਟ ਜਾਂ ਸੁਪਰੀਮ ਕੋਰਟ ਪੱਧਰ ਤੇ ਦੀਵਾਨੀ, ਫੌਜਦਾਰੀ, ਮਾਲ ਦੀਆਂ ਕਚਹਿਰੀਆਂ ਵਿੱਚ ਵਕੀਲ ਦੀਆਂ ਮੁਫ਼ਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਕੋਰਟ ਫੀਸ, ਤਲਬਾਨਾ ਫੀਸ, ਗਵਾਹਾਂ ਦੇ ਖਰਚਿਆਂ, ਵਕੀਲ ਦੀ ਫੀਸ ਅਤੇ ਮੁਕੱਦਮੇ ਬਾਬਤ ਹੋਰ ਫੁਟਕਲ ਖਰਚਿਆਂ ਦੀ ਸਰਕਾਰ ਵੱਲੋਂ ਅਦਾਇਗੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਵਿਚੋਲਗੀ (ਸਾਲਸ) ਅਤੇ ਲੋਕ ਅਦਾਲਤ ਰਾਹੀਂ ਵਿਵਾਦਾਂ ਦਾ ਨਿਪਟਾਰਾ, ਹਰ ਹਵਾਲਾਤੀ/ਮੁਜ਼ਰਿਮ ਨੂੰ ਰਿਮਾਂਡ ਦੌਰਾਨ ਵਕੀਲ ਦੀਆਂ ਮੁਫ਼ਤ ਸੇਵਾਵਾਂ ਦਿੱਤੀਆਂ ਜਾਂਦੀ ਹਨ।ਕਾਨੂੰਨੀ ਸਹਾਇਤਾ ਲੈਣ ਦੇ ਤਰੀਕੇ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਲਈ ਲਿਖਤੀ ਦਰਖਾਸਤ ਨਿਰਧਾਰਿਤ ਫਾਰਮੇ ਤੇ ਜੋ ਅਥਾਰਟੀ ਵਲੋਂ ਮੁਫਤ ਮੁਹੱਈਆਂ ਕਰਵਾਇਆ ਜਾਂਦਾ ਹੈ।ਐਡਵੋਕੇਟ ਪ੍ਰਭਸਿਮਰਨ ਸਿੰਘ ਕੋਹਾੜ ਦੱਸਿਆ ਕਿ ਹਰ ਤਰਾਂ ਦੇ ਦੀਵਾਨੀ ਕੇਸ, ਪਰਿਵਾਰਿਕ ਝਗੜੇ (ਪਤੀ-ਪਤਨੀ), ਮੋਟਰ ਐਕਸੀਡੈਂਟ ਕੇਸ, ਜਾਇਦਾਦ ਸਬੰਧੀ ਮਾਮਲੇ ਦੇ ਝਗੜੇ, ਹਿਰਾਸਤ ਸਬੰਧੀ ਕੇਸ, ਨੌਕਰੀ ਸਬੰਧੀ ਮਾਮਲੇ, ਫੌਜਦਾਰੀ ਕੇਸ, ਅਪੀਲ, ਰਿਟ, ਰਿਵਿਊ, ਰਵੀਜ਼ਨ ਆਦਿ, ਲੇਬਰ ਕੋਰਟ ਕੇਸ, ਇਜਰਾਵਾਂ, ਹੋਰ ਅਦਾਲਤਾਂ, ਕਮਿਸ਼ਨਰਾਂ ਅਤੇ ਟ੍ਰਿਬਿਓਨਲਾਂ ਵਿੱਚ ਲੰਬਿਤ ਕੇਸ, ਮੌਲਿਕ ਅਧਿਕਾਰਾਂ ਦੀ ਰਾਖੀ ਸਬੰਧੀ ਕੇਸਾਂ ਵਿੱਚ ਅਤੇ ਅਜਿਹੇ ਕੇਸ ਜਿਨ੍ਹਾਂ ਵਿੱਚ ਜਨਹਿਤ ਜੁੜਿਆ ਹੋਵੇ ਲਈ ਮੁਫ਼ਤ ਕਾਨੂੰਨੀ ਸਹਾਇਤਾ ਲਈ ਜਾ ਸਕਦੀ ਹੈ। ਉਨ੍ਹਾਂ ਪਿੰਡ ਕੋਹਾੜ ਦੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਲਛਮਣ ਸਿੰਘ ਕੁਹਾੜ, ਮੁਖਤਾਰ ਸਿੰਘ ਸਾਬਕਾ ਪ੍ਰਧਾਨ ਗੁਰਦਆਰਾ ਸਾਹਿਬ, ਸਰਪੰਚ ਲਵਪ੍ਰੀਤ ਸਿੰਘ ਕੁਹਾੜ,, ਰਣਧੀਰ ਸਿੰਘ ਸਾਬਕਾ ਸਰਪੰਚ ,ਪ੍ਰਗਟ ਸਿੰਘ ਕੋਹਾੜ, ਜਸਵੰਤ ਸਿੰਘ, ਗੁਰਦੀਪ ਸਿੰਘ, ਵਰਿੰਦਰਜੀਤ ਕੌਰ, ਕੰਵਲਜੀਤ ਕੌਰ ਏ ਐੱਨ ਐੱਮ , ਨੰਬਰਦਾਰ ਲਖਵਿੰਦਰ ਸਿੰਘ, ਚੌਂਕੀਦਾਰ ਬੂਟਾ ਸਿੰਘ, ਸਰਦਾਰ ਮਸੀਹ ਆਦਿ ਹਾਜ਼ਰ ਸਨ ।


Comments
Post a Comment