daily news qadian ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਕੌਮੀ ਲੋਕ ਅਦਾਲਤ ਸਬੰਧੀ ਲਗਾਇਆ ਸੈਮੀਨਾਰ

 







  ਕਾਦੀਆਂ 4 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਸਰਪ੍ਰਸਤੀ ਕੌਮੀ ਲੋਕ ਅਦਾਲਤ ਸਬੰਧੀ ਪਿੰਡ ਧੰਦੋਈ ਚ ਕੈਂਪ ਲਗਾ ਕੇ ਲੋਕਾਂ ਨੂੰ  ਲੋਕ ਅਦਾਲਤ ਸਬੰਧੀ  ਜਾਗਰੂਕ ਕੀਤਾ ਗਿਆ ।ਜਿਸ ਵਿੱਚ ਪਿੰਡ ਦੇ ਮੋਹਤਬਰ ਵਿਅਕਤੀਆਂ ਸਮੇਤ ਸਕੂਲ ਪ੍ਰਬੰਧਕ ਅਤੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ ।ਜਾਣਕਾਰੀ ਦਿੰਦੇ ਹੋਏ ਪੀ ਐੱਲ ਵੀ ਸੰਦੀਪ ਸ਼ਰਮਾ ਤੇ ਪੀਐਲਵੀ ਆਰਤੀ ਬਲੱਗਣ  ਦੇ ਵੱਲੋਂ ਦੱਸਿਆ ਗਿਆ ਕਿ  ਨੈਸ਼ਨਲ ਲੀਗਲ ਸਰਵਿਸਜ਼ ਅਥਾਰਿਟੀ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ  12 ਨਵੰਬਰ 2022 ਨੌੰ ਪੰਜਾਬ ਰਾਜ ਦੀਆਂ ਸਮੂਹ ਜ਼ਿਲ੍ਹਾ ਅਤੇ ਉਪ ਮੰਡਲ ਪੱਧਰ ਤੇ ਸਾਰੀਆਂ ਦੀਵਾਨੀ ਅਤੇ ਫੌਜਦਾਰੀ  ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਲੋਕ ਅਦਾਲਤ ਦੇ ਦੌਰਾਨ ਦੀਵਾਨੀ ਸਮਝੌਤਾ, ਯੋਗ ਫੌਜਦਾਰੀ ,ਬੈਂਕ ਰਿਕਵਰੀ, ਚੈੱਕ ਬਾਉਂਸ, ਮਜ਼ਦੂਰਾਂ ਨਾਲ ਸਬੰਧਤ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸਬੰਧੀ ਅਤੇ ਘਰੇਲੂ ਝਗੜਿਆਂ ਸਬੰਧੀ  ਲੰਬਿਤ ਅਤੇ ਪ੍ਰੀ ਲਿਟੀਗੇਟਿਵ ਕੇਸ ਸਮਝੌਤੇ ਲਈ ਵਿਚਾਰੇ ਜਾਣਗੇ  ।ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਆਪਣੇ ਸਮਝੌਤਾ ਯੋਗ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ।ਉਹ ਸਬੰਧਤ ਅਦਾਲਤ ਵਿੱਚ ਜਿੱਥੇ ਉਨ੍ਹਾਂ ਦਾ ਕੇਸ ਚਲਦਾ ਆਪਣੀ ਅਰਜ਼ੀ ਲਗਾ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ ਲਈ ਸਬੰਧਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ ਦੇ ਦਫਤਰ ਵਿਖੇ ਆਪਣੀ ਅਰਜ਼ੀ ਦੇ ਸਕਦੇ ਹਨ  ।ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਨਾਲ ਛੇਤੀ ਤੇ ਸਸਤਾ ਨਿਆਂ ਮਿਲਦਾ ।ਇਸਦੇ ਫੈਸਲੇ ਅੰਤਿਮ ਹੁੰਦੇ ਹਨ। ਇਸ ਦੇ ਫ਼ੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਹੈ। ਇਹਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ।ਲੋਕ ਅਦਾਲਤਾਂ ਵਿਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਧਿਰਾਂ ਨੂੰ ਵਾਪਸ ਮਿਲ ਜਾਂਦੀ ਹੈ। ਇਸ ਵਿੱਚ ਫੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ ।ਅਖੀਰ ਵਿਚ ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ  ਝਗੜੇ ਮੁਕਾਓ ਪਿਆਰ ਵਧਾਓ ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਇਨਸਾਫ ਪਾਓ ।ਇਸ ਮੌਕੇ ਸੰਦੀਪ ਸ਼ਰਮਾ, ਅਤੇ ਆਰਤੀ ਬਲੱਗਣ,ਸਰਪੰਚ ਰਜਵੰਤ ਸਿੰਘ, ਪੰਚਾਇਤ ਸੈਕਟਰੀ ਗੁਰਪ੍ਰੀਤ ਸਿੰਘ ,ਬਲਵਿੰਦਰ ਕੌਰ, ਸਮੂਹ ਪ੍ਰਾਇਮਰੀ ਸਕੂਲ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ ।




Comments

Popular posts from this blog

Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ

Daily news qadian. ਵੇਦ ਕੌਰ ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਭਾਸਣ ਮੁਕਾਬਲੇ

DNQ ਟਾਇਮਜ਼,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ