daily news qadian ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਅੱਚਲ ਸਾਹਿਬ ਦੇ ਕਿਸਾਨਾਂ ਨੇ ਫੂਕੇ ਮੋਦੀ ਦੇ ਪੁੱਤਲੇ









daily news qadian 

chief editor Gurpreet singh 



 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਅੱਚਲ ਸਾਹਿਬ ਦੇ ਕਿਸਾਨਾਂ ਨੇ ਫੂਕੇ ਮੋਦੀ ਦੇ ਪੁੱਤਲੇ


ਕਾਦੀਆਂ 5 ਨਵੰਬਰ (ਗੁਰਪ੍ਰੀਤ ਸਿੰਘ ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਅੱਚਲ ਸਾਹਿਬ ਦੇ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਤੇ ਸਕੱਤਰ ਡਾ ਹਰਦੀਪ ਸਿੰਘ ਮਹਿਤਾ ਦੀ ਅਗਵਾਈ ਵਿੱਚ ਪਿੰਡ ਅੰਮੋਨੰਗਲ ਵਿਚ ਮੋਂਦਾ ਪੁੱਤਲਾ ਫੂਕਿਆ ਤੇ ਜ਼ੋਰਦਾਰ ਵਿਰੋਧ ਕੀਤਾ ਤੇ ਨਾਲ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸਾਰੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਆਉਣ ਤੇ ਸਖਤ ਵਿਰੋਧ ਕਰਦਿਆਂ ਦੱਸਿਆ ਕਿ ਇਤਿਹਾਸਕ ਦਿਲੀ ਮੋਰਚੇ ਦੌਰਾਨ 700ਤੋ ਵੱਧ ਸ਼ਹੀਦ ਕਿਸਾਨਾਂ ਮਜ਼ਦੂਰਾਂ ਦਾ ਕਾਤਲ ਤੇ ਕਿਸਾਨ ਮਜ਼ਦੂਰ ਵਿਰੋਧੀ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਨ ਵਾਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਡੇਰਾ ਬਿਆਸ ਵਿਖੇ ਆ ਰਿਹਾ ਹੈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪ੍ਰਧਾਨ ਮੰਤਰੀ ਦਾ ਸਖਤ ਵਿਰੋਧ ਕਰਦਿਆਂ ਪੰਜਾਬ ਭਰ ਦੇ ਅਠਾਰਾਂ ਜ਼ਿਲਿਆਂ ਵਿਚ ਪ੍ਰਧਾਨ ਮੰਤਰੀ ਦੇ ਪੁੱਤਲੇ ਫੂਕੇ ਗਏ ਹਨ ਤੇ ਨਾਲ ਹੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਰਾਧਾ ਸੁਆਮੀ ਨੂੰ ਨਿਮਰਤਾ ਸਹਿਤ ਅਪੀਲ ਕੇ ਕਿਸਾਨਾਂ ਦੇ ਕਾਤਲ ਪ੍ਰਧਾਨ ਮੰਤਰੀ ਦਾ ਵੋਟ ਬੈਂਕ ਨਾਂ ਵਧਾਇਆ ਜਾਵੇ ਨਾਲ ਹੀ ਪ੍ਰਧਾਨ ਮੰਤਰੀ ਨੂੰ ਇਹ ਵੀ ਯਾਦ ਕਰਾਇਆ ਗਿਆ ਕੇ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਅਜੇ ਮਿਸ਼ਰਾ ਟੈਣੀ ਨੂੰ ਕੇਂਦਰੀ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਨਹੀਂ ਕੀਤਾ ਗਿਆ ਤੇ ਨਾਂ ਹੀ ਦਿੱਲੀ ਮੋਰਚੇ ਦੌਰਾਨ ਮੰਨੀਆਂ ਹੋਈਆਂ ਮੰਗਾਂ ਲਾਗੂ ਕੀਤੀਆਂ ਹਨ ਤੇ ਨਾ ਹੀ ਦਿੱਲੀ ਮੋਰਚੇ ਦੌਰਾਨ ਸ਼ਹੀਦ ਕਿਸਾਨਾਂ ਨੂੰ ਅਜੇ ਤੱਕ ਨਾ ਹੀ ਸ਼ਰਧਾਂਜਲੀ ਦਿੱਤੀ ਗਈ ਤੇ ਨਾਂ ਹੀ ਅਫਸੋਸ ਪ੍ਰਗਟ ਕੀਤਾ ਗਿਆ ਹੈ ਇਸ ਤੋਂ ਪਤਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਕਿੰਨਾਂ ਗੈਰ ਸਵੈਦਨਸੀਲ ਤੇ ਨਰਦੱਈ ਹੈ  ਕਿਸਾਨ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਲਖੀਮ ਪੁਰ ਖੀਰੀ ਕਾਂਡ ਦੇ ਦੋਸ਼ੀਆ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਤੇ ਅਜੇ ਮਿਸ਼ਰਾ ਟੈਣੀ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਕੇ  ਜੇਲ ਵਿਚ ਬੰਦ ਕੀਤਾ ਜਾਵੇ ਤੇ ਬਿਜਲੀ ਵੰਡ ਲਾਈਸੈਂਸ ਰੂਲਜ 2022 ਦਾ ਨੋਟੀਫ਼ਿਕੇਸ਼ਨ ਰੱਦ ਕੀਤਾ ਜਾਵੇ ਤੇ 23 ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ ਦਿੱਲੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਹੀਦ ਮੰਨ ਕੇ ਪਰਿਵਾਰਾਂ ਨੂੰ ਪੰਜ ਲੱਖ ਦਾ ਮੁਆਵਜ਼ਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਕਿਸਾਨਾਂ ਮਜ਼ਦੂਰਾਂ ਉਤੇ ਦਿਲੀ ਅੰਦੋਲਨ ਦੌਰਾਨ ਕੀਤੇ ਪਰਚੇ ਰੱਦ ਕੀਤੇ ਜਾਣ ।ਇਸ ਸਮੇਂ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ, ਡਾ ਹਰਦੀਪ ਸਿੰਘ ਮਹਿਤਾ, ਅੰਗਰੇਜ਼ ਸਿੰਘ, ਜੋਗਾ ਸਿੰਘ, ਕੁਲਵੰਤ ਸਿੰਘ ਵੈਰੋਨੰਗਲ, ਬਲਜੀਤ ਸਿੰਘ ,ਨਰਿੰਦਰ ਸਿੰਘ ,ਬੀਬੀ ਰਾਜਵਿੰਦਰ ਕੌਰ ,ਮਨਜੀਤ ਕੌਰ ,ਸੁਰਿੰਦਰ ਕੌਰ ,ਦਰਸ਼ਣਾਂ ਬੀਬੀ ,ਬਾਂਬਾ ਮਹਿੰਦਰ ਸਿੰਘ, ਮੇਜਰ ਸਿੰਘ ,ਬਲਦੇਵ ਸਿੰਘ ਸੇਖਵਾਂ ,ਰਾਮਜੀਤ ਸਿੰਘ ,ਬੀਬੀ ਹੌਲਦਾਰ ਨੀ, ਬਲਰਾਜ ਸਿੰਘ, ਗੁਰਪਿੰਦਰ ਸਿੰਘ ਨਾਗਰਾ, ਕਰਮ ਸਿੰਘ ,ਲਖਬੀਰ ਸਿੰਘ ,ਗੁਰਮੇਜ ਸਿੰਘ , ਸਤਨਾਮ ਸਿੰਘ,, ਜੋਗਾ ਸਿੰਘ ਸਾਗਰ ਪੁਰ, ਬਾਬਾ ਸ਼ਿੰਗਾਰਾ ਸਿੰਘ ਆਦੋਵਾਲੀ, ਤਰਸੇਮ ਸਿੰਘ,, ਹਰਜਿੰਦਰ ਸਿੰਘ, ਸਤਨਾਮ ਸਿੰਘ ਬੁਝਿਆ ਵਾਲੀ, ਤੇ ਹੋਰ ਬਹੁਤ ਸਾਰੇ ਕਿਸਾਨ ਮਜ਼ਦੂਰ ਹਾਜ਼ਰ ਹੋਏ।



Comments

Popular posts from this blog

Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ

Daily news qadian. ਵੇਦ ਕੌਰ ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਭਾਸਣ ਮੁਕਾਬਲੇ

DNQ ਟਾਇਮਜ਼,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ