daily news qadian ਪਿੰਡ ਤੁਗਲਵਾਲਾ ਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ


 

daily news qadian ....

MD & chief editor Gurpreet singh


ਪਿੰਡ ਤੁਗਲਵਾਲਾ ਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ  



ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲੀ ਪਾਤਸ਼ਾਹੀ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਚਡ਼੍ਹਦੀ ਪੱਤੀ ਤੁਗਲਵਾਲਾ ਵਿਖੇ  ਸਮੂਹ ਪ੍ਰਬੰਧਕਾਂ ਅਤੇ ਸੰਗਤ ਦੇ ਸਹਿਯੋਗ ਨਾਲ  ਬੜੀ ਹੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ ।ਜਿਸ ਵਿਚ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਕਥਾ ਵਾਚਕ ਕੀਰਤਨੀ ਨਾਲ ਭਾਈ ਪ੍ਰਭਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਬਾ ਰਾਜਾ ਰਾਮ ਸਾਹਿਬ ਨੇ ਕੀਰਤਨੀ ਸ਼ਬਦਾਂ ਰਾਹੀਂ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।



 ਇਸ ਦੌਰਾਨ ਕਥਾ ਵਾਚਕ ਗਿਆਨੀ ਗੁਰਪਿੰਦਰ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਗੁਰੂ ਇਤਿਹਾਸ ਨਾਲ ਜੋਡ਼ਿਆ ਗਿਆ ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਮੂਹ ਕਥਾ ਵਾਚਕ ਅਤੇ ਕੀਰਤਨੀ ਜਥਿਆਂ ਦਾ ਗੁਰੂ ਮਰਿਆਦਾ ਅਨੁਸਾਰ ਸਿਰੋਪਾ ਪਾ ਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ  ਪਿੰਡ ਤੁਗਲਵਾਲਾ ਸਮੇਤ ਵੱਖ ਵੱਖ ਪਿੰਡਾਂ ਤੋਂ ਪਹੁੰਚੀਆਂ ਸੰਗਤਾਂ ਨੇ ਗੁਰੂ ਘਰ ਵਿੱਚ ਪਹੁੰਚ ਕੇ ਗੁਰੂਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤਾ। ਇਸ ਮੌਕੇ ਗੁਰੂ ਜੀ ਦੇ ਨਾਂ ਦਾ ਅਤੁੱਟ ਲੰਗਰ ਸੰਗਤਾਂ ਚ ਵਰਤਾਇਆ ਗਿਆ । 




ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਨਵਤੇਜ ਸਿੰਘ ਰਿਆੜ, ਸਰਪ੍ਰਸਤ ਮਾਸਟਰ ਕੁਲਵੰਤ ਸਿੰਘ, ਗੁਰਚਰਨ ਸਿੰਘ, ਸੂਬੇਦਾਰ ਕੁਲਦੀਪ ਸਿੰਘ, ਬਲਕਾਰ ਸਿੰਘ, ਦਲਜੀਤ ਸਿੰਘ ਫੌਜੀ, ਸਵਜੀਤ ਸਿੰਘ ਰਿਆੜ, ਗਰੀਬ ਸਿੰਘ, ਅਜੈਬ ਸਿੰਘ, ਜਥੇਦਾਰ ਬਲਵਿੰਦਰ ਸਿੰਘ, ਰਣਜੀਤ ਸਿੰਘ, ਮੇਜ਼ਰ ਸਿੰਘ, ਗ੍ਰੰਥੀ ਗੁਰਨਾਮ ਸਿੰਘ, ਦਲਬੀਰ ਸਿੰਘ ਰਿਆੜ, ਜਗੀਰ ਸਿੰਘ ਸਿੰਘਾਪੁਰ ਵਾਲੇ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।







Comments

Popular posts from this blog

Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ

Daily news qadian. ਵੇਦ ਕੌਰ ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਭਾਸਣ ਮੁਕਾਬਲੇ

DNQ ਟਾਇਮਜ਼,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ