daily news qadian ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਜਥੇਬੰਦੀ ਦੇ ਕਿਸਾਨਾਂ ਨੇ ਪਿੰਡ ਬਹਿਲੂਵਾਲ ਚ ਮੋਦੀ ਖਿਲਾਫ ਕੀਤਾ ਪ੍ਰਦਰਸ਼ਨ ਸਾੜਿਆ ਪੁਤਲਾ
daily news qadian
chief editor Gurpreet singh
ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਜਥੇਬੰਦੀ ਦੇ ਕਿਸਾਨਾਂ ਨੇ ਪਿੰਡ ਬਹਿਲੂਵਾਲ ਚ ਮੋਦੀ ਖਿਲਾਫ ਕੀਤਾ ਪ੍ਰਦਰਸ਼ਨ ਸਾੜਿਆ ਪੁਤਲਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜਥੇਬੰਦੀ ਦੇ ਕਿਸਾਨਾਂ ਵੱਲੋਂ ਅੱਜ ਪਿੰਡ ਬਹਿਲੂਵਾਲ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਮੋਦੀ ਸਰਕਾਰ ਦੇ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਇਤਿਹਾਸਕ ਦਿੱਲੀ ਮੋਰਚੇ ਦੌਰਾਨ 700 ਤੋਂ ਵੱਧ ਸ਼ਹੀਦ ਕਿਸਾਨਾਂ ਦਾ ਕਾਤਲ ਤੇ ਕਿਸਾਨ ਮਜ਼ਦੂਰ ਵਿਰੋਧੀ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਨ ਵਾਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 5 ਨਵੰਬਰ ਨੂੰ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨੂੰ ਮਿਲਣ ਆ ਰਿਹਾ ਹੈ।ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਖ਼ਤ ਵਿਰੋਧ ਕੀਤਾ ਗਿਆ ।ਕਿਸਾਨ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਤੇ ਅਜੈ ਮਿਸ਼ਰਾ ਟੈਣੀ ਨੂੰ ਮੰਤਰੀ ਮੰਡਲ ਵਿੱਚ ਬਰਖਾਸਤ ਕੀਤਾ ਜਾਵੇ ਤੇ ਗ੍ਰਿਫ਼ਤਾਰ ਕੀਤਾ ਜਾਵੇ, ਬਿਜਲੀ ਵੰਡ ਲਾਈਸੈਂਸ ਰੂਲਜ਼ 2022 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ, ਦਿੱਲੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਹੀਦ ਮੰਨ ਕੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜਾ ਤੇ ਇੱਕ ਜੀਅ ਨੂੰ ਨੌਕਰੀ ਦਿੱਤੀ ਜਾਵੇ, ਕਿਸਾਨਾਂ ਮਜ਼ਦੂਰਾਂ ਉੱਤੇ ਦਿੱਲੀ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੀ ਪੁਲਿਸ ਵੱਲੋਂ ਕੀਤੇ ਪਰਚੇ ਰੱਦ ਕੀਤੇ ਜਾਣ।

Comments
Post a Comment