Daily news qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਚ ਕਰਵਾਏ ਭਾਸ਼ਣ ਪ੍ਰਤੀਯੋਗਤਾ

 ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਚ ਕਰਵਾਏ ਭਾਸ਼ਣ ਪ੍ਰਤੀਯੋਗਤਾ 








Md Gurpreet Singh

Daily news qadian

ਕਾਦੀਆਂ 21 ਨਵੰਬਰ (ਗੁਰਪ੍ਰੀਤ ਸਿੰਘ )ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ।ਸਕੂਲ ਵਿੱਚ ਮੁੱਖ ਮਹਿਮਾਨ ਵੱਜੋਂ ਜਿਲ੍ਹਾ ਸਿੱਖਿਆ ਅਧਿਕਾਰੀ ਪਰਾਇਮਰੀ ਅਮਰਜੀਤ ਸਿੰਘ ਭਾਟੀਆ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬੀ ਭਾਸ਼ਾ ਵਿੱਚ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ ।ਜਿਸ ਵਿਚ  ਸਕੂਲ ਦੀ ਮੁਸਕਾਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਚ ਆਏ ਹੋਏ ਮਹਿਮਾਨਾਂ ਸਿਖਿਆ ਅਧਿਕਾਰੀ ਅਮਰਜੀਤ ਸਿੰਘ ਭਾਟੀਆ, ਰਕੇਸ਼ ਕੁਮਾਰ, ਜਤਿੰਦਰਪਾਲ ਸਿੰਘ, ਬਲਜੀਤ ਸਿੰਘ, ਮੁਕੇਸ਼ ਕੁਮਾਰ ਦਾ ਧੰਨਵਾਦ ਕੀਤਾ ਗਿਆ। 




ਇਸ ਮੌਕੇ ਸਮੂਹ ਸਕੂਲ ਦੇ ਵਿਦਿਆਰਥੀਆਂ ਨੂੰ ਆਪਣੇ ਗੁਰੂਆਂ ਉਨ੍ਹਾਂ ਦੀਆਂ ਸਿੱਖਿਆਵਾਂ ਭਾਸ਼ਣ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਮਮਤਾ ਡੋਗਰਾ ਦੇ ਵੱਲੋਂ ਸਮੂਹ ਸਕੂਲ ਵਿਦਿਆਰਥਣਾਂ ਨੂੰ ਏਸੇ ਤਰ੍ਹਾਂ ਭਾਸ਼ਨ ਪ੍ਰਤੀਯੋਗਤਾਵਾਂ ਅਤੇ ਖੇਡਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਪ੍ਰਿੰਸੀਪਲ ਮਮਤਾ ਡੋਗਰਾ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਭਾਸ਼ਣ ਪ੍ਰਤੀਯੋਗਤਾ ਵਿਚ ਵੀ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਅਤੇ ਨਾਲ਼ ਹੀ ਇਸ ਸਬੰਧੀ ਜਾਗਰੂਕ ਰਹਿਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਸਟਾਫ਼ ਸੁਨੀਤਾ ਕਪੂਰ ,ਸ਼ਮਾਂ ਮਹਾਜਨ , ਅੰਜਨੀ, ਰੇਨਕਾ ,ਰੰਜੂ ,ਨੀਤੀ ਬੇਦੀ ਆਦਿ ਹਾਜ਼ਰ ਸਨ।









Comments

Popular posts from this blog

DNQ ਟਾਇਮਜ਼,,,1 ਜੂਨ ਨੂੰ ਵੋਟਾਂ ਪਾਉਣ ਤੋਂ ਪਹਿਲਾਂ ਹਰੇਕ ਸਿੱਖ ਜੂਨ ‘84 ‘ਚ ਕਾਂਗਰਸ ਵਲੋਂ ਅਕਾਲ ਤਖ਼ਤ ‘ਤੇ ਕੀਤਾ ਹਮਲਾ ਯਾਦ ਕਰੇਗਾ- ਸੁਖਬੀਰ ਬਾਦਲ

BREKING NEWS,, 📰📰 DNQ ਟਾਇਮਜ਼,,, 4 ਗ੍ਰਾਮ ਹੈਰੋਇਨ ਸਮੇਤ ਕਾਦੀਆਂ ਪੁਲਿਸ ਵੱਲੋਂ 1ਗ੍ਰਿਫਤਾਰ

DNQ ਟਾਇਮਜ਼ ----- Big Breaking,ਕਾਦੀਆਂ ਮੇਨ ਬਾਜ਼ਾਰ ਚ ਚੋਰਾਂ ਦਾ ਕਹਿਰ ਇੱਕੋ ਰਾਤ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ ,