daily news qadian ਨਗਰ ਕੌਂਸਲ ਕਾਦੀਆਂ ਦੇ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸੰਬੰਧੀ ਵੱਖ ਵੱਖ ਥਾਵਾਂ ਤੇ ਲਗਾਇਆ ਕੈਂਪ
ਨਗਰ ਕੌਂਸਲ ਕਾਦੀਆਂ ਦੇ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸੰਬੰਧੀ ਵੱਖ ਵੱਖ ਥਾਵਾਂ ਤੇ ਲਗਾਇਆ ਕੈਂਪ
MD & chief editor Gurpreet singh
daily news qadian
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਸਰਪ੍ਰਸਤੀ ਕੌਮੀ ਲੋਕ ਅਦਾਲਤ ਸਬੰਧੀ ਮਾਣਯੋਗ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀਆਂ ਸਖਤ ਹਦਾਇਤਾਂ ਅਨੁਸਾਰ ਨਗਰ ਕੌਂਸਲ ਕਾਦੀਆਂ ਦੇ ਕਾਰਜ ਸਾਧਕ ਅਫ਼ਸਰ ਅਰੁਣ ਕੁਮਾਰ ਦੀ ਅਗਵਾਈ ਵਿੱਚ ਸਮੁੱਚੀ ਨਗਰ ਕੌਂਸਲ ਦੀ ਟੀਮ ਵੱਲੋਂ ਕਾਦੀਆਂ ਦੇ ਵੱਖ ਵੱਖ ਧਾਰਮਿਕ ਸਥਾਨਾਂ ਅਤੇ ਮੁਹੱਲਿਆਂ ਵਿੱਚ ਜਾ ਕੇ ਲੋਕ ਅਦਾਲਤ ਸਬੰਧੀ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਜਾਣਕਾਰੀ ਅਨੁਸਾਰ ਕੈਂਪ ਦੌਰਾਨ ਪਹੁੰਚੀ ਨਗਰ ਕੌਂਸਲ ਟੀਮ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਿਟੀ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਲੋਕ ਅਦਾਲਤ ਦੇ ਦੌਰਾਨ ਦੀਵਾਨੀ ਸਮਝੌਤਾ, ਯੋਗ ਫੌਜਦਾਰੀ ,ਬੈਂਕ ਰਿਕਵਰੀ, ਚੈੱਕ ਬਾਉਂਸ, ਮਜ਼ਦੂਰਾਂ ਨਾਲ ਸਬੰਧਤ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸਬੰਧੀ ਅਤੇ ਘਰੇਲੂ ਝਗੜਿਆਂ ਸਬੰਧੀ ਲੰਬਿਤ ਅਤੇ ਪ੍ਰੀ ਲਿਟੀਗੇਟਿਵ ਕੇਸ ਸਮਝੌਤੇ ਲਈ ਵਿਚਾਰੇ ਜਾਣਗੇ ।ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਆਪਣੇ ਸਮਝੌਤਾ ਯੋਗ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ।ਉਹ ਸਬੰਧਤ ਅਦਾਲਤ ਵਿੱਚ ਜਿੱਥੇ ਉਨ੍ਹਾਂ ਦਾ ਕੇਸ ਚਲਦਾ ਆਪਣੀ ਅਰਜ਼ੀ ਲਗਾ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ ਲਈ ਸਬੰਧਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ ਦੇ ਦਫਤਰ ਵਿਖੇ ਆਪਣੀ ਅਰਜ਼ੀ ਦੇ ਸਕਦੇ ਹਨ ।ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਨਾਲ ਛੇਤੀ ਤੇ ਸਸਤਾ ਨਿਆਂ ਮਿਲਦਾ ।ਇਸਦੇ ਫੈਸਲੇ ਅੰਤਿਮ ਹੁੰਦੇ ਹਨ। ਇਸ ਦੇ ਫ਼ੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਹੈ। ਇਹਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ।ਲੋਕ ਅਦਾਲਤਾਂ ਵਿਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਧਿਰਾਂ ਨੂੰ ਵਾਪਸ ਮਿਲ ਜਾਂਦੀ ਹੈ। ਇਸ ਵਿੱਚ ਫੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ ।ਅਖੀਰ ਵਿਚ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਵੱਲੋਂ ਪੰਜਾਬ ਪੀਡ਼ਤ ਮੁਆਵਜ਼ਾ ਸਕੀਮ 2017 ਇਹ ਸਕੀਮ ਪੀਡ਼ਤ ਅਤੇ ਉਨ੍ਹਾਂ ਤੇ ਨਿਰਭਰ ਵਿਅਕਤੀਆਂ ਤੇ ਲਾਗੂ ਹੋਵੇਗੀ ਜਿਨ੍ਹਾਂ ਨੂੰ ਕਿਸੇ ਅਪਰਾਧ ਕਾਰਨ ਨੁਕਸਾਨ ਹੋਇਆ ਹੋਵੇ ਜਾਂ ਸੱਟ ਲੱਗੀ ਹੋਵੇ ਅਤੇ ਜਿਨ੍ਹਾਂ ਨੂੰ ਪੁਨਰਵਾਸ ਦੀ ਜ਼ਰੂਰਤਾਂ ਹੋਵੇ ।ਇਸ ਮੌਕੇ ਨਗਰ ਕੌਂਸਲ ਕਾਦੀਆਂ ਦੇ ਸੈਨੇਟਰੀ ਇੰਚਾਰਜ ਕੰਵਲਪ੍ਰੀਤ ਸਿੰਘ ਰਾਜਾ ,ਇੰਦਰਪ੍ਰੀਤ ਸਿੰਘ ,ਰੋਹਿਤ ਭਾਟੀਆ ,ਸਮੇਤ ਸਮੂਹ ਨਗਰ ਕੌਂਸਲ ਕਾਦੀਆਂ ਦੇ ਕਰਮਚਾਰੀ ਹਾਜ਼ਰ ਸਨ ।


Comments
Post a Comment