daily news qadian ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਰੱਖਿਆ ਕਰਨ ਵਾਲੇ ਕਿਸਾਨ ਆਗੂ ਅਵਤਾਰ ਸਿੰਘ ਸੰਧੂ ਦਾ ਸਨਮਾਨ
daily news qadian
chief editor Gurpreet singh
ਕਾਦੀਆਂ 4 ਨਵੰਬਰ (ਗੁਰਪ੍ਰੀਤ ਸਿੰਘ )ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਰੱਖਿਆ ਕਰਨ ਵਾਲੇ ਮਾਝੇ ਦੀ ਧਰਤੀ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਦੀਆਂ ਦੇ ਤਰਖਾਣਾਂ ਵਾਲੀ ਦੇ ਰਹਿਣ ਵਾਲੇ ਕਿਸਾਨ ਆਗੂ ਅਵਤਾਰ ਸਿੰਘ ਸੰਧੂ ਤਰਖਾਣਾ ਵਾਲੀ ਦਾ ਹੋਇਆ ਸਨਮਾਨ ।ਗੱਲਬਾਤ ਦੌਰਾਨ ਅਵਤਾਰ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕਿਸਾਨ ਵਿਕਾਸ ਚੈਂਬਰ ਏਅਰਪੋਰਟ ਚੌਕ ਮੁਹਾਲੀ ਚ ਸਮਾਗਮ ਦੌਰਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਰੱਖਿਆ ਕਰਨ ਦੇ ਸਨਮਾਨ ਵਜੋਂ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਚ ਵਹਾਉਣਾ ਚਾਹੀਦਾ ਤਾਂ ਜੋ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧ ਸਕੇ ਉੱਥੇ ਵਾਤਾਵਰਣ ਵੀ ਸ਼ੁੱਧ ਰਹਿ ਸਕੇਗਾ ।ਇਸ ਲਈ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੀ ਕਣਕ ਜਾਂ ਝੋਨੇ ਦੀ ਫਸਲ ਦੀ ਵਾਢੀ ਤੋਂ ਬਾਅਦ ਉਨ੍ਹਾਂ ਚ ਬਚਿਆ ਨਾੜ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਉਸੇ ਤਰ੍ਹਾਂ ਹੀ ਜ਼ਮੀਨ ਦੇ ਵਿੱਚ ਵਹਾ ਕੇ ਅਗਲੀ ਫ਼ਸਲ ਦੀ ਬਿਜਾਈ ਕਰੀਏ ।ਅਖੀਰ ਵਿੱਚ ਅਵਤਾਰ ਸਿੰਘ ਸੰਧੂ ਤਰਖਾਣਾ ਵਾਲੀ ਦੇ ਵੱਲੋਂ ਸਨਮਾਨ ਪੱਤਰ ਲੈਣ ਉਪਰੰਤ ਪੰਜਾਬ ਸਰਕਾਰ ਸਮੇਤ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ ।

Comments
Post a Comment