daily news qadian ਬੀਡੀਪੀਓ ਦਫ਼ਤਰ ਕਾਦੀਆਂ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਲਗਾਇਆ ਸੈਮੀਨਾਰ
ਬੀਡੀਪੀਓ ਦਫ਼ਤਰ ਕਾਦੀਆਂ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਲਗਾਇਆ ਸੈਮੀਨਾਰ
ਕਾਦੀਆਂ 13 ਨਵੰਬਰ (ਗੁਰਪ੍ਰੀਤ ਸਿੰਘ )
daily news qadian
Md.Gurpreet singh
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਕਾਦੀਆਂ ਦਫਤਰ ਵਿਚ ਮੁਫਤ ਕਾਨੂੰਨੀ ਸਹਾਇਤਾ ਦਾ ਸੈਮੀਨਾਰ ਕੈਂਪ ਲਗਾਇਆ ਗਿਆ । ਜਿਸ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਮੈਡਮ ਨਵਦੀਪ ਕੌਰ ਗਿੱਲ ਸਿਵਲ ਜੱਜ ਸੀਨੀਅਰ ਡਵੀਜ਼ਨ ਸੀ ਜੇ ਐੱਮ ਕਮ ਸੈਕਟਰੀ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਗੁਰਦਾਸਪੁਰ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਵੱਖ ਵੱਖ ਪਿੰਡਾਂ ਦੇ ਪੰਚ ਸਰਪੰਚ ਮਗਨਰੇਗਾ ਜਾਬ ਕਾਰਡ ਹੋਲਡਰ ਸੈੱਲਫ ਹੈੱਲਪ ਗਰੁੱਪਾਂ ਦੇ ਮੈਂਬਰ ਪਿੰਡਾਂ ਦੇ ਆਮ ਲੋਕ ਅਤੇ ਬਲਾਕ ਕਾਦੀਆਂ ਦਾ ਸਮੂਹ ਸਟਾਫ ਹਾਜ਼ਰ ਹੋਇਆ ।ਇਸ ਕੈਂਪ ਦੌਰਾਨ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦਿਆਂ ਮਾਣਯੋਗ ਨਵਦੀਪ ਕੌਰ ਗਿੱਲ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਇਸਤਰੀ / ਬੱਚਾ, ਬੇਗਾਰ ਦੇ ਮਾਰੇ, ਮਾਨਸਿਕ ਰੋਗੀ / ਅਪੰਗ, ਕੁਦਰਤੀ ਆਫ਼ਤਾਂ ਦੇ ਮਾਰੇ ਉਦਯੋਗਿਕ ਕਾਮੇ, ਜ਼ੇਲ੍ਹਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ।ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਵਿੱਚ ਉਪ-ਮੰਡਲ, ਜ਼ਿਲ੍ਹਾ, ਹਾਈ ਕੋਰਟ ਜਾਂ ਸੁਪਰੀਮ ਕੋਰਟ ਪੱਧਰ ਤੇ ਦੀਵਾਨੀ, ਫੌਜਦਾਰੀ, ਮਾਲ ਦੀਆਂ ਕਚਹਿਰੀਆਂ ਵਿੱਚ ਵਕੀਲ ਦੀਆਂ ਮੁਫ਼ਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਕੋਰਟ ਫੀਸ, ਤਲਬਾਨਾ ਫੀਸ, ਗਵਾਹਾਂ ਦੇ ਖਰਚਿਆਂ, ਵਕੀਲ ਦੀ ਫੀਸ ਅਤੇ ਮੁਕੱਦਮੇ ਬਾਬਤ ਹੋਰ ਫੁਟਕਲ ਖਰਚਿਆਂ ਦੀ ਸਰਕਾਰ ਵੱਲੋਂ ਅਦਾਇਗੀ ਕੀਤੀ ਜਾਂਦੀ ਹੈ।
ਇਸ ਤੋਂ ਇਲਾਵਾ ਵਿਚੋਲਗੀ (ਸਾਲਸ) ਅਤੇ ਲੋਕ ਅਦਾਲਤ ਰਾਹੀਂ ਵਿਵਾਦਾਂ ਦਾ ਨਿਪਟਾਰਾ, ਹਰ ਹਵਾਲਾਤੀ/ਮੁਜ਼ਰਿਮ ਨੂੰ ਰਿਮਾਂਡ ਦੌਰਾਨ ਵਕੀਲ ਦੀਆਂ ਮੁਫ਼ਤ ਸੇਵਾਵਾਂ ਦਿੱਤੀਆਂ ਜਾਂਦੀ ਹਨ।ਕਾਨੂੰਨੀ ਸਹਾਇਤਾ ਲੈਣ ਦੇ ਤਰੀਕੇ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਲਈ ਲਿਖਤੀ ਦਰਖਾਸਤ ਨਿਰਧਾਰਿਤ ਫਾਰਮੇ ਤੇ ਜੋ ਅਥਾਰਟੀ ਵਲੋਂ ਮੁਫਤ ਮੁਹੱਈਆਂ ਕਰਵਾਇਆ ਜਾਂਦਾ ਹੈ।ਹਰ ਤਰਾਂ ਦੇ ਦੀਵਾਨੀ ਕੇਸ, ਪਰਿਵਾਰਿਕ ਝਗੜੇ (ਪਤੀ-ਪਤਨੀ), ਮੋਟਰ ਐਕਸੀਡੈਂਟ ਕੇਸ, ਜਾਇਦਾਦ ਸਬੰਧੀ ਮਾਮਲੇ ਦੇ ਝਗੜੇ, ਹਿਰਾਸਤ ਸਬੰਧੀ ਕੇਸ, ਨੌਕਰੀ ਸਬੰਧੀ ਮਾਮਲੇ, ਫੌਜਦਾਰੀ ਕੇਸ, ਅਪੀਲ, ਰਿਟ, ਰਿਵਿਊ, ਰਵੀਜ਼ਨ ਆਦਿ, ਲੇਬਰ ਕੋਰਟ ਕੇਸ, ਇਜਰਾਵਾਂ, ਹੋਰ ਅਦਾਲਤਾਂ, ਕਮਿਸ਼ਨਰਾਂ ਅਤੇ ਟ੍ਰਿਬਿਓਨਲਾਂ ਵਿੱਚ ਲੰਬਿਤ ਕੇਸ, ਮੌਲਿਕ ਅਧਿਕਾਰਾਂ ਦੀ ਰਾਖੀ ਸਬੰਧੀ ਕੇਸਾਂ ਵਿੱਚ ਅਤੇ ਅਜਿਹੇ ਕੇਸ ਜਿਨ੍ਹਾਂ ਵਿੱਚ ਜਨਹਿਤ ਜੁੜਿਆ ਹੋਵੇ ਲਈ ਮੁਫ਼ਤ ਕਾਨੂੰਨੀ ਸਹਾਇਤਾ ਲਈ ਜਾ ਸਕਦੀ ਹੈ।ਇਸ ਮੌਕੇ ਬੀਡੀਪੀਓ ਗੁਰਪ੍ਰੀਤ ਸਿੰਘ ਭੁੱਲਰ ਦੇ ਵੱਲੋਂ ਵੀ ਆਏ ਹੋਏ ਲੋਕਾਂ ਨੂੰ ਸੰਬੋਧਨ ਕੀਤਾ ਗਿਆ ।ਤੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ ।ਇਸ ਮੌਕੇ ਮਾਣਯੋਗ ਨਵਦੀਪ ਕੌਰ ਗਿੱਲ ਜੱਜ ਅਰੁਣ ਸ਼ਰਮਾ ਸੀਨੀਅਰ ਵਕੀਲ ਅਤੇ ਗੁਰਪ੍ਰੀਤ ਸਿੰਘ ਭੁੱਲਰ ਬੀਡੀਪੀਓ ਕਾਦੀਆਂ ਅਤੇ ਸਮੂਹ ਸਟਾਫ ਹਾਜ਼ਰ ਸੀ ।
Comments
Post a Comment