Daily news qadian ਇਤਿਹਾਸਿਕ ਫੈਸਲੇ ਕਰਕੇ ਇਕ ਵਾਰ ਫਿਰ ਪੰਜਾਬ ਵਾਸੀਆਂ ਦੇ ਦਿਲ ਜਿੱਤੇ-ਐਡਵੋਕੇਟ ਜਗਰੂਪ ਸਿੰਘ ਸੇਖਵਾਂ*

 *ਇਤਿਹਾਸਿਕ ਫੈਸਲੇ ਕਰਕੇ ਇਕ ਵਾਰ ਫਿਰ ਪੰਜਾਬ ਵਾਸੀਆਂ ਦੇ ਦਿਲ ਜਿੱਤੇ-ਐਡਵੋਕੇਟ ਜਗਰੂਪ ਸਿੰਘ ਸੇਖਵਾਂ*




Md Gurpreet Singh 

Daily news qadian




*ਪੁਰਾਣੀ ਪੈਨਸ਼ਨ ਯੋਜਨਾ ਲਾਗੂ ਹੋਣ ਨਾਲ ਪੌਣੇ ਦੋ ਲੱਖ ਮੁਲਾਜਮਾਂ ਨੂੰ ਮਿਲੇਗਾ ਲਾਭ*






*ਗੰਨੇ ਦਾ ਸਭ ਤੋਂ ਜਿਆਦਾ ਰੇਟ ਦੇਣ ਵਾਲਾ ਸੂਬਾ ਬਣਿਆ ਪੰਜਾਬ*


ਗੁਰਦਾਸਪੁਰ, 18 ਨਵੰਬਰ ()-ਪੰਜਾਬ ਸਰਕਾਰ ਵੱਲੋਂ ਅੱਜ ਕਿਸਾਨਾਂ ਅਤੇ ਮੁਲਾਜਮਾਂ ਦੇ ਹੱਕ ਵਿਚ ਲਏ ਗਏ ਫੈਸਲਿਆਂ ਨੂੰ ਇਤਿਹਾਸਿਕ ਦੱਸਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਨਵੇਂ ਫੈਸਲਿਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਮੁੜ ਪੰਜਾਬ ਵਾਸੀਆਂ ਦੇ ਦਿਲ ਜਿੱਤ ਲਏ ਹਨ। ਐਡਵੋਕੇਟ ਸੇਖਵਾਂ ਨੇ ਕਿਹਾ ਕਿ ਗੰਨੇ ਦਾ ਰੇਟ 380 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤੇ ਜਾਣ ਨਾਲ ਹੁਣ ਪੰਜਾਬ ਪੂਰੇ ਦੇਸ਼ ਵਿਚ ਅਜਿਹਾ ਇਕਲੌਤਾ ਸੂਬਾ ਬਣ ਗਿਆ ਹੈ ਜਿਥੇ ਦੇ ਕਿਸਾਨਾਂ ਨੂੰ ਸਭ ਤੋਂ ਜਿਆਦਾ ਗੰਨੇ ਦਾ ਰੇਟ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਆਮ ਆਮਦੀ ਪਾਰਟੀ ਦੀ ਸਰਕਾਰ ਨੇ ਇਸ ਮਾਮਲੇ ਵਿਚ ਵੀ ਇਤਿਹਾਸ ਸਿਰਜਿਆ ਹੈ ਕਿ ਸੂਬੇ ਅੰਦਰ ਕਿਸੇ ਵੀ ਸਹਿਕਾਰੀ ਖੰਡ ਵਾਲੇ ਕਿਸੇ ਕਿਸਾਨ ਦੀ ਬਕਾਇਆ ਅਦਾਇਗੀ ਨਹੀਂ ਰਹਿਣ ਦਿੱਤੀ ਅਤੇ ਹੁਣ ਵੀ ਸਮੇਂ ਸਿਰ ਮਿੱਲਾਂ ਸ਼ੁਰੂ ਕਰਵਾਉਣ ਦਾ ਉਪਰਾਲਾ ਕੀਤਾ ਹੈ। ਉਨਾਂ ਕਿਹਾ ਕਿ ਇਸ ਸਰਕਾਰ ਨੇ ਆਪਣੇ ਕਾਰਜਕਾਲ ਦੇ ਦੋਵਾਂ ਸੀਜਨਾਂ ਵਿਚ ਵੀ ਕਣਕ ਅਤੇ ਝੋਨੇ ਦੀ ਫਸਲ ਦੀ ਨਿਰਵਿਘਨ ਅਤੇ ਪੂਰੇ ਰੇਟ 'ਤੇ ਖਰੀਦ ਕਰਵਾਈ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਵੀ ਸਮੇਂ ਸਿਰ ਕਰਵਾਈ ਹੈ। ਇਥੇ ਹੀ ਬੱਸ ਨਹੀਂ ਪੰਜਾਬ ਅੰਦਰ 1 ਲੱਖ 75 ਹਜਾਰ ਤੋਂ ਜਿਆਦਾ ਮੁਲਾਜਮਾਂ ਦੀ ਮੰਗ ਪੂਰੀ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸੇਤਰਾਂ ਪੰਜਾਬ ਸਰਕਾਰ ਨੇ ਇੱਕ ਹੋਰ ਅਹਿਮ ਫੈਸਲਾ ਕਰਦਿਆਂ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 645 ਆਸਾਮੀਆਂ ਭਰਨ ਦੀ ਸਹਿਮਤੀ ਵੀ ਦੇ ਦਿੱਤੀ ਹੈ। ਸਰਕਾਰ ਨੇ 20 ਸਰਕਾਰੀ ਗਊਸ਼ਾਲਾਵਾਂ ਸਮੇਤ ਰਜਿਸਟਰਡ (ਤਸਦੀਕਸ਼ੁਦਾ) ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਜਗਰੂਪ ਸਿੰਘ ਸੇਖਵਾਂ ਨੇ ਹੋਰ ਵੀ ਅਨੇਕਾਂ ਫੈਸਲਿਆਂ ਦਾ ਜਿਕਰ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਹਰੇਕ ਵਰਗ ਇਸ ਸਰਕਾਰ ਦੀ ਕਾਰਗੁਜਾਰੀ ਦੀ ਸ਼ਲਾਘਾ  ਕਰ ਰਿਹਾ ਹੈ ਅਤੇ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਸੂਬੇ ਅੰਦਰ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋ ਚੁੱਕਾ ਹੈ।






Comments

Popular posts from this blog

DNQ ਟਾਇਮਜ਼,,,1 ਜੂਨ ਨੂੰ ਵੋਟਾਂ ਪਾਉਣ ਤੋਂ ਪਹਿਲਾਂ ਹਰੇਕ ਸਿੱਖ ਜੂਨ ‘84 ‘ਚ ਕਾਂਗਰਸ ਵਲੋਂ ਅਕਾਲ ਤਖ਼ਤ ‘ਤੇ ਕੀਤਾ ਹਮਲਾ ਯਾਦ ਕਰੇਗਾ- ਸੁਖਬੀਰ ਬਾਦਲ

BREKING NEWS,, 📰📰 DNQ ਟਾਇਮਜ਼,,, 4 ਗ੍ਰਾਮ ਹੈਰੋਇਨ ਸਮੇਤ ਕਾਦੀਆਂ ਪੁਲਿਸ ਵੱਲੋਂ 1ਗ੍ਰਿਫਤਾਰ

DNQ ਟਾਇਮਜ਼ ----- Big Breaking,ਕਾਦੀਆਂ ਮੇਨ ਬਾਜ਼ਾਰ ਚ ਚੋਰਾਂ ਦਾ ਕਹਿਰ ਇੱਕੋ ਰਾਤ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ ,