daily news qadian ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿੱਚ ਬੂਟੇ ਲਗਾਏ ਗਏ

 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿੱਚ ਬੂਟੇ ਲਗਾਏ ਗਏ                                                      






daily news qadian

MD Gurpreet singh 

   
ਹਰਿਆਵਲ ਲਹਿਰ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿੱਚ ਪ੍ਰਿੰਸੀਪਲ ਸ੍ਰੀਮਤੀ ਡਾ.ਸੁਨੀਤਾ ਕੌਸ਼ਲ  ਦੀ ਅਗਵਾਈ ਹੇਠ ਬੂਟੇ ਲਗਾਏ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਕੌਸ਼ਲ ਨੇ ਕਿਹਾ ਕਿ ਅੱਜ ਸਕੂਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਸਕੂਲ ਵਿੱਚ ਬੂਟੇ ਲੱਗਾ ਕੇ ਮਨਾਇਆ ਗਿਆ ਅਤੇ ਆਉਣ ਵਾਲੇ ਸਮੇ ਲਈ ਵੀ  ਸਕੂਲੀ ਬੱਚਿਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ।ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਸਾਡਾ ਨੈਤਿਕ ਫ਼ਰਜ਼ ਹੈ।ਉਹਨਾਂ  ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਸਾਨੂੰ ਸਭ ਨੂੰ ਹੱਥ ਵਟਾਉਣਾ ਚਾਹੀਦਾ ਹੈ, ਵੱਧ ਤੋਂ ਵੱਧ ਰੁੱਖ ਲਾਉਣੇ ਚਾਹੀਦੇ ਹਨ ਅਤੇ ਉਨਾਂ  ਦੀ ਦੇਖ-ਰੇਖ ਵੀ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਚੰਗੇ ਨਾਗਰਿਕ ਹੋਣ ਦੇ ਨਾਤੇ ਲੋਕਾਂ ਨੂੰ ਵੀ ਪਲਾਸਟਿਕ ਦੇ ਸਾਮਾਨ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ ਅਤੇ ਇਸਦੀ ਥਾਂ ਹੋਰ ਵਾਤਾਵਰਨ ਪੱਖੀ ਬਦਲਾਵਾਂ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ।ਪ੍ਰਿੰਸੀਪਲ ਡਾ. ਕੌਸ਼ਲ ਨੇ ਸ਼ਮਸ ਭਗਤਪੁਰ ਦੇ ਇੰਚਾਰਜ਼ ਸ੍ਰੀ ਨੰਦ ਲਾਲ ਵੱਲੋਂ ਸਕੂਲ ਨੂੰ ਦਾਨ ਕੀਤੇ ਬੂਟੀਆਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ। ਇਸ ਸਮੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।

ਫੋਟੋ ਕੈਪਸ਼ਨ )ਸਕੂਲ ਵਿੱਚ ਬੂਟੇ ਲਗਾਉਂਦੇ ਹੋਏ ਸਕੂਲ ਪ੍ਰਿੰਸੀਪਲ ਅਤੇ ਨਾਲ  ਹੋਰ  

Comments

Popular posts from this blog

Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ

Daily news qadian. ਵੇਦ ਕੌਰ ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਭਾਸਣ ਮੁਕਾਬਲੇ

DNQ ਟਾਇਮਜ਼,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ