daily news qadian ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
daily news qadian
MD Gurpreet singh
ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਸੁਖਮਨੀ ਸਾਹਿਬ ਜੀ ਦਾ ਪਾਠ ਭਾਈ ਮਨਜੀਤ ਸਿੰਘ ਨੇ ਕੀਤਾ ਅਤੇ ਕਥਾ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਇਆ ।ਸਕੂਲ ਪ੍ਰਿੰਸੀਪਲ ਸ਼ਾਲਿਨੀ ਦੱਤਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਗੁਰੂ ਨਾਨਕ ਆਗਮਨ ਦਿਵਸ ਸਿੱਖ ਧਰਮ ਦੇ ਸਭ ਤੋਂ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ।ਜਿਨ੍ਹਾਂ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ੲੈਓੁਂਕਾਰ ਭਾਵ ਇੱਕ ਪਰਮਾਤਮਾ ਦਾ ਸੰਦੇਸ਼ ਪੂਰੇ ਸੰਸਾਰ ਵਿੱਚ ਫੈਲਾਇਆ ।ਉਨ੍ਹਾਂ ਵੱਲੋਂ ਦੱਸਿਆ ਗਿਆ ਗੁਰੂ ਜੀ ਨੂੰ ਵੰਡ ਛਕੋ ਕਿਰਤ ਕਰੋ ਨਾਮ ਜਪੋ ਸਰਬੱਤ ਦਾ ਭਲਾ ਅਤੇ ਬਿਨਾਂ ਕਿਸੇ ਡਰ ਦੇ ਸੱਚ ਬੋਲਣ ਦਾ ਸੰਦੇਸ਼ ਸਾਰੇ ਸੰਸਾਰ ਨੂੰ ਦਿੱਤਾ ਸਕੂਲ ਦੇ ਹੈੱਡਮਾਸਟਰ ਪਰਮਜੀਤ ਸਿੰਘ ਵੱਲੋਂ ਬੱਚਿਆਂ ਨੂੰ ਗੁਰੂ ਜੀ ਦੇ ਵਿਚਾਰਾਂ ਤੇ ਸੱਚੇ ਮਨ ਨਾਲ ਅਮਲ ਕਰਨ ਦਾ ਸੁਨੇਹਾ ਦਿੱਤਾ ਗਿਆ ।ਸਕੂਲ ਦੇ ਬੱਚਿਆਂ ਨੇ ਸ਼ਬਦ ਕੀਰਤਨ ਅਤੇ ਕਵੀਸ਼ਰੀ ਗਾਇਨ ਕਰਕੇ ਸਭ ਨੂੰ ਗੁਰਬਾਣੀ ਨਾਲ ਜੋਡ਼ਿਆ ।ਪਾਠ ਦੇ ਭੋਗ ਉਪਰੰਤ ਗੁਰੂ ਜੀ ਦੇ ਨਾਂ ਦਾ ਅਤੁੱਟ ਲੰਗਰ ਵਰਤਾਇਆ ਗਿਆ ।ਇਸ ਮੌਕੇ ਵਾਈਸ ਪ੍ਰਿੰਸੀਪਲ ਪਰਮਿੰਦਰ ਕੌਰ ਹਰਦੀਪ ਸਿੰਘ ਧਿਆਨ ਸਿੰਘ ਸ਼ਰਨਬੀਰ ਕੌਰ ਸਤਿੰਦਰ ਸਿੰਘ ਸਟਾਫ ਮੈਂਬਰ ਅਤੇ ਸਕੂਲ ਦੇ ਬੱਚੇ ਹਾਜ਼ਰ ਸਨ ।


Comments
Post a Comment