Breaking news Daily news qadian। ਬ੍ਰਹਮਪੁਰਾ ਦੇ ਦਿਹਾਂਤ 'ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

  ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ 'ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

MD Gurpreet Singh

Daily news qadian

ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ 'ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਹਲ ਨੇ ਕਿਹਾ ਕਿ ਅਣਥੱਕ ਪੰਥਕ ਯੋਧੇ ਅਤੇ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ਨਾਲ ਪੰਥ ਅਤੇ ਸਮੁੱਚੀ ਅਕਾਲੀ ਦਲ ਪਾਰਟੀ ਤੇ ਸਮੂਹ ਅਕਾਲੀ ਆਗੂਆਂ ਸਮੇਤ ਵਰਕਰਾਂ ਦੇ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸਾਰੀ ਉਮਰ ਜਥੇਦਾਰ ਸਾਹਿਬ ਰਾਜਨੀਤੀ ਵਿਚ ਪੰਥਕ ਕਦਰਾਂ-ਕੀਮਤਾਂ ਦੇ ਅਟੱਲ ਪ੍ਰਤੀਕ ਬਣੇ ਰਹੇ ਅਤੇ ਇਨ੍ਹਾਂ ਦੀ ਰਾਖੀ ਲਈ ਮੋਹਰੀ ਰਹੇ।

ਮੈਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ ਤਾਕਤ ਦੇਣ ਦੀ ਅਰਦਾਸ ਕਰਦਾ ਹਾਂ। ਅਖੀਰ ਵਿੱਚ ਮਾਹਲ ਨੇ ਕਿਹਾ ਕਿ ਬ੍ਰਹਮਪੁਰਾ ਦੇ ਦਿਹਾਂਤ ਤੇ ਜਿਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਹੀ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ।ਮਾਹਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਨੌਸ਼ਹਿਰਾ ਪੰਨੂਆਂ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਲਗਾਤਾਰ 3 ਵਾਰ ਵਿਧਾਇਕ ਚੁਣੇ ਗਏ ਸਨ। ਉਹ ਬਾਦਲ ਸਰਕਾਰ ਦਰਮਿਆਨ ਦੋ ਵਾਰ ਪੇਂਡੂ ਵਿਕਾਸ ਮੰਤਰੀ ਰਹੇ ਸਨ। ਸਾਲ 2014 ਦੌਰਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੂੰ ਹਰਾਉਂਦੇ ਹੋਏ ਸੰਸਦ ਮੈਂਬਰ ਚੁਣੇ ਗਏ ਸਨ। ਅਤੇ ਬ੍ਰਹਮਪੁਰਾ ਦੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਬਹੁਤ ਵੱਡੀ ਦੇਣ ਹੈ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

Comments

Popular posts from this blog

DNQ ਟਾਇਮਜ਼,,,1 ਜੂਨ ਨੂੰ ਵੋਟਾਂ ਪਾਉਣ ਤੋਂ ਪਹਿਲਾਂ ਹਰੇਕ ਸਿੱਖ ਜੂਨ ‘84 ‘ਚ ਕਾਂਗਰਸ ਵਲੋਂ ਅਕਾਲ ਤਖ਼ਤ ‘ਤੇ ਕੀਤਾ ਹਮਲਾ ਯਾਦ ਕਰੇਗਾ- ਸੁਖਬੀਰ ਬਾਦਲ

BREKING NEWS,, 📰📰 DNQ ਟਾਇਮਜ਼,,, 4 ਗ੍ਰਾਮ ਹੈਰੋਇਨ ਸਮੇਤ ਕਾਦੀਆਂ ਪੁਲਿਸ ਵੱਲੋਂ 1ਗ੍ਰਿਫਤਾਰ

DNQ ਟਾਇਮਜ਼ ----- Big Breaking,ਕਾਦੀਆਂ ਮੇਨ ਬਾਜ਼ਾਰ ਚ ਚੋਰਾਂ ਦਾ ਕਹਿਰ ਇੱਕੋ ਰਾਤ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ ,