DNQ ਟਾਇਮਜ਼,,ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ , ਬਬੀਤਾ ਖੋਸਲਾ
ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ,ਬਬੀਤਾ ਖੋਸਲਾ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ , ਬਬੀਤਾ ਖੋਸਲਾ ਚੀਫ ਐਡੀਟਰ ਗੁਰਪ੍ਰੀਤ ਸਿੰਘ DNQ ਟਾਈਮਜ 8360692971 ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਸੀਨੀਅਰ ਨੇਤਾ ਤੇ ਸਟੇਟ ਜੁਆਇੰਟ ਸਕੱਤਰ ਮੈਡਮ ਬਬੀਤਾ ਖੋਸਲਾ ਨੇ ਕੀਤਾ, ਉਹ ਅੱਜ ਆਪਣੇ ਸਾਥੀਆਂ ਦੇ ਨਾਲ ਕਾਦੀਆਂ ਸ਼ਹਿਰ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਚੋਂਕ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ ਉੱਪਰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਮੈਡਮ ਬਬੀਤਾ ਖੋਸਲਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ,ਸੁਖਦੇਵ ਦੀਆਂ ਕੁਰਬਾਨੀਆਂ ਕਰਕੇ ਹੀ ਸਾਡਾ ਦੇਸ਼ ਆਜ਼ਾਦ ਹੋਇਆ। ਇਹਨਾਂ ਦੇਸ਼ ਦੇ ਸ਼ਹੀਦਾ ਕਰਕੇ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਬਬੀਤਾ ਖੋਸਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੀ ਸੋਚ ਦੇ ਉਤੇ ਪਹਿਰਾ ਦੇ ਕੇ ਦੇਸ਼ ਤੇ ਸੂਬੇ ਦੀ ਸੇਵਾ ਕਰ ਰਹੇ ਹਨ।ਆਪ ਨੇਤਾ ਮੈਡਮ ਬਬੀਤਾ ਖੋਸਲਾ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੀ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣਗੇ। ਅਖੀਰ ਵਿੱਚ ਉਨ੍ਹਾਂ ਨੇ ਕਿਹਾ ਕਿ ਸਾਨੂੰ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ...