DNQ ਟਾਇਮਜ਼,,,ਮੋਟਰਸਾਈਕਲ ਸਵਾਰਾਂ ਵੱਲੋਂ 6 ਸਾਲਾ ਬੱਚੇ ਦਾ ਗੋਲ਼ੀ ਮਾਰ ਕੇ ਕਤਲ

 ਮੋਟਰਸਾਈਕਲ ਸਵਾਰਾਂ ਵੱਲੋਂ 6 ਸਾਲਾ ਬੱਚੇ ਦਾ ਗੋਲ਼ੀ ਮਾਰ ਕੇ ਕਤਲ


DNQ ਟਾਈਮਜ਼

ਐੱਮ ਡੀ ਗੁਰਪ੍ਰੀਤ ਸਿੰਘ ਕਾਦੀਆਂ 





ਮਾਨਸਾ, 17 ਮਾਰਚ- (ਬਿਊਰੋ ਰਿਪੋਰਟ) ਮਾਨਸਾ ਦੇ ਪਿੰਡ ਕੋਟਲੀ ਕਲਾਂ ’ਚ ਮੋਟਰਸਾਈਕਲ ਸਵਾਰਾਂ ਵੱਲੋਂ 6 ਸਾਲਾ ਬੱਚੇ ਦਾ ਗੋਲ਼ੀ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੋਲ਼ੀ ਦੇ ਛਰੇ ਲੱਗਣ ਕਾਰਨ ਬੱਚੇ ਦੀ ਭੈਣ ਵੀ ਜ਼ਖ਼ਮੀ ਹੋ ਗਈ। ਜਾਣਕਾਰੀ ਮੁਤਾਬਿਕ ਜਸਪ੍ਰੀਤ ਸਿੰਘ ਆਪਣੇ 6 ਸਾਲਾ ਪੁੱਤਰ ਉਦੈਵੀਰ ਤੇ ਧੀ ਨਵਸੀਰਤ ਨਾਲ ਆਪਣੇ ਘਰ ਵੱਲ ਜਾ ਰਿਹਾ ਸੀ। ਇਸੇ ਦੌਰਾਨ ਮੋਟਰਸਾਈਕਲ ’ਤੇ ਦੋ ਅਣਪਛਾਤੇ ਵਿਅਕਤੀ ਆਏ ਤੇ ਗੋਲ਼ੀ ਚਲਾ ਦਿੱਤੀ ਜੋ ਉਦੈਵੀਰ ਨੂੰ ਜਾ ਲੱਗੀ।ਮ੍ਰਿਤਕ ਦੇ ਚਾਚੇ ਰੁਪਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦਾ ਭਤੀਜਾ ਜਸਪ੍ਰੀਤ ਸਿੰਘ ਆਪਣੇ ਪੁੱਤਰ ਤੇ ਧੀ ਨਾਲ ਉਨ੍ਹਾਂ ਦੇ ਘਰੋਂ ਆਪਣੇ ਘਰ ਜਾ ਰਿਹਾ ਸੀ ਤੇ ਇਸ ਦੌਰਾਨ ਬਾਈਕ ਸਵਾਰਾਂ ਨੇ ਉਨ੍ਹਾਂ ’ਤੇ ਗੋਲ਼ੀ ਚਲਾ ਦਿੱਤੀ। ਗੋਲ਼ੀ ਲੱਗਣ ਕਾਰਨ ਉਦੈਵੀਰ ਦੀ ਮੌਤ ਹੋ ਗਈ ਜਦਕਿ ਉਦੈਵੀਰ ਦੀ ਭੈਣ ਨਵਸੀਰਤ ਨੂੰ ਛੱਰਰੇ ਵੱਜ ਗਏ। ਇਹ ਘਟਨਾ ਵੀਰਵਾਰ ਸ਼ਾਮ ਦੀ ਹੈ।ਗੋਲ਼ੀ ਲੱਗਣ ਤੋਂ ਬਾਅਦ ਬੱਚੇ ਨੂੰ ਜ਼ਖ਼ਮੀ ਹਾਲਤ ‘ਚ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐੱਸਐੱਸਪੀ ਡਾ. ਨਾਨਕ ਸਿੰਘ ਤੇ ਡੀਐੱਸਪੀ ਸੰਜੀਵ ਗੋਇਲ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ ਤੇ ਪਿੰਡ ਕੋਟਲੀ ਕਲਾਂ ਵਿਖੇ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਡੀ.ਐੱਸ.ਪੀ ਸੰਜੀਵ ਗੋਇਲ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

 

Comments

Popular posts from this blog

DNQ ਟਾਇਮਜ਼,,,1 ਜੂਨ ਨੂੰ ਵੋਟਾਂ ਪਾਉਣ ਤੋਂ ਪਹਿਲਾਂ ਹਰੇਕ ਸਿੱਖ ਜੂਨ ‘84 ‘ਚ ਕਾਂਗਰਸ ਵਲੋਂ ਅਕਾਲ ਤਖ਼ਤ ‘ਤੇ ਕੀਤਾ ਹਮਲਾ ਯਾਦ ਕਰੇਗਾ- ਸੁਖਬੀਰ ਬਾਦਲ

BREKING NEWS,, 📰📰 DNQ ਟਾਇਮਜ਼,,, 4 ਗ੍ਰਾਮ ਹੈਰੋਇਨ ਸਮੇਤ ਕਾਦੀਆਂ ਪੁਲਿਸ ਵੱਲੋਂ 1ਗ੍ਰਿਫਤਾਰ

DNQ ਟਾਇਮਜ਼ ----- Big Breaking,ਕਾਦੀਆਂ ਮੇਨ ਬਾਜ਼ਾਰ ਚ ਚੋਰਾਂ ਦਾ ਕਹਿਰ ਇੱਕੋ ਰਾਤ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ ,