DNQ ਟਾਇਮਜ਼,,ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ , ਬਬੀਤਾ ਖੋਸਲਾ

 ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ,ਬਬੀਤਾ ਖੋਸਲਾ



ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ , ਬਬੀਤਾ ਖੋਸਲਾ 






ਚੀਫ ਐਡੀਟਰ ਗੁਰਪ੍ਰੀਤ ਸਿੰਘ

DNQ ਟਾਈਮਜ 8360692971

ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਸੀਨੀਅਰ ਨੇਤਾ ਤੇ ਸਟੇਟ ਜੁਆਇੰਟ ਸਕੱਤਰ ਮੈਡਮ ਬਬੀਤਾ ਖੋਸਲਾ ਨੇ ਕੀਤਾ, ਉਹ ਅੱਜ ਆਪਣੇ ਸਾਥੀਆਂ ਦੇ ਨਾਲ ਕਾਦੀਆਂ ਸ਼ਹਿਰ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਚੋਂਕ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ ਉੱਪਰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਮੈਡਮ ਬਬੀਤਾ ਖੋਸਲਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ,ਸੁਖਦੇਵ ਦੀਆਂ ਕੁਰਬਾਨੀਆਂ ਕਰਕੇ ਹੀ ਸਾਡਾ ਦੇਸ਼ ਆਜ਼ਾਦ ਹੋਇਆ। ਇਹਨਾਂ ਦੇਸ਼ ਦੇ ਸ਼ਹੀਦਾ ਕਰਕੇ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਬਬੀਤਾ ਖੋਸਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਸ਼ਹੀਦ ਭਗਤ ਸਿੰਘ ਦੀ ਸੋਚ ਦੇ ਉਤੇ ਪਹਿਰਾ ਦੇ ਕੇ ਦੇਸ਼ ਤੇ ਸੂਬੇ ਦੀ ਸੇਵਾ ਕਰ ਰਹੇ ਹਨ।ਆਪ ਨੇਤਾ ਮੈਡਮ ਬਬੀਤਾ ਖੋਸਲਾ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੀ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣਗੇ। ਅਖੀਰ ਵਿੱਚ ਉਨ੍ਹਾਂ ਨੇ ਕਿਹਾ ਕਿ ਸਾਨੂੰ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਅਤੇ ਕਦੇ ਵੀ ਭੁਲਨਾ ਨਹੀਂ ਚਾਹੀਦਾ।ਇਸ ਮੌਕੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ…ਮਰਜ਼ੀ ਦੀ ਜ਼ਿੰਦਗੀ ਜੀਅ ਰਹੇ ਹਾ।ਸਾਡੇ ਸ਼ਹੀਦਾਂ ਨੇ ਸਾਨੂੰ ਪਹਿਚਾਣ ਦਿੱਤੀ ਦੇਸ਼ ਦੀ ਸੇਵਾ ਕਰਨ ਲਈ ਰਾਹ ਦਿੱਤੇ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੀ ਦੇਸ਼ ਖ਼ਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕਰਦੇ ਹਾ।ਇਸ ਮੌਕੇ ਮੈਡਮ ਬਬੀਤਾ ਖੋਸਲਾ ਤੋਂ ਇਲਾਵਾ ਪ੍ਰਿੰਸ ,ਵਿੱਕੀ ,ਗਗਨ, ਦਲਜਿੰਦਰ ਸਿੰਘ ,ਚੰਦਨ, ਸੁਰਜੀਤ ਸਿੰਘ, ਹੈਪੀ,ਰਾਜਦੀਪ ਸਿੰਘ, ਅਰਸ਼ਦੀਪ ਸਿੰਘ , ਵਿਕਰਮਜੀਤ ਆਮ ਆਦਮੀ ਪਾਰਟੀ ਦੇ ਯੂਥ ਵਰਕਰ ਆਦਿ ਹਾਜ਼ਰ ਸਨ।




Comments

Popular posts from this blog

DNQ ਟਾਇਮਜ਼,,,1 ਜੂਨ ਨੂੰ ਵੋਟਾਂ ਪਾਉਣ ਤੋਂ ਪਹਿਲਾਂ ਹਰੇਕ ਸਿੱਖ ਜੂਨ ‘84 ‘ਚ ਕਾਂਗਰਸ ਵਲੋਂ ਅਕਾਲ ਤਖ਼ਤ ‘ਤੇ ਕੀਤਾ ਹਮਲਾ ਯਾਦ ਕਰੇਗਾ- ਸੁਖਬੀਰ ਬਾਦਲ

BREKING NEWS,, 📰📰 DNQ ਟਾਇਮਜ਼,,, 4 ਗ੍ਰਾਮ ਹੈਰੋਇਨ ਸਮੇਤ ਕਾਦੀਆਂ ਪੁਲਿਸ ਵੱਲੋਂ 1ਗ੍ਰਿਫਤਾਰ

DNQ ਟਾਇਮਜ਼ ----- Big Breaking,ਕਾਦੀਆਂ ਮੇਨ ਬਾਜ਼ਾਰ ਚ ਚੋਰਾਂ ਦਾ ਕਹਿਰ ਇੱਕੋ ਰਾਤ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ ,