DNQ ਟਾਇਮਜ਼,,,,ਪੁਲਿਸ ਚੌਂਕੀ ਦੇ ਸਾਹਮਣੇ ਸਰਕਾਰੀ ਸਕੂਲ ਚ ਚੌਕੀਦਾਰ ਨੂੰ ਚੋਰਾਂ ਨੇ ਬਣਾਇਆ ਬੰਦੀ ਕੀਤਾ ਲੱਖਾਂ ਦਾ ਸਾਮਾਨ ਚੋਰੀ
ਪੁਲਿਸ ਚੌਂਕੀ ਦੇ ਸਾਹਮਣੇ ਸਰਕਾਰੀ ਸਕੂਲ ਚ ਚੌਕੀਦਾਰ ਨੂੰ ਚੋਰਾਂ ਨੇ ਬਣਾਇਆ ਬੰਦੀ ਕੀਤਾ ਲੱਖਾਂ ਦਾ ਸਾਮਾਨ ਚੋਰੀ
ਕਾਦੀਆਂ 16 ਮਾਰਚ ,(ਗੁਰਪ੍ਰੀਤ ਸਿੰਘ )
ਬੀਤੀ ਦੇਰ ਰਾਤ ਪੁਲਸ ਚੌਕੀ ਹਰਚੋਵਾਲ ਦੇ ਬਿਲਕੁਲ ਸਾਹਮਣੇ ਸਰਕਾਰੀ ਸਕੂਲ ਦੇ ਚੌਂਕੀਦਾਰ ਨੂੰ ਬੰਦੀ ਬਣਾ ਕੇ ਚੋਰਾਂ ਵੱਲੋਂ ਲੱਖਾਂ ਰੁਪਿਆਂ ਦਾ ਕੀਮਤੀ ਸਮਾਨ ਚੋਰੀ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਲਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਸ ਨੂੰ ਚੌਂਕੀਦਾਰ ਦੇ ਵੱਲੋਂ ਫੋਨ ਕੀਤਾ ਗਿਆ ਅਤੇ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ ਤੇ ਮੈਂ ਚੌਂਕੀਦਾਰ ਨੂੰ ਕਿਹਾ ਕਿ ਤੂੰ ਤੁਰੰਤ ਪੁਲਿਸ ਨੂੰ ਸੂਚਿਤ ਕਰ ਪ੍ਰਿੰਸੀਪਲ ਨੇ ਦੱਸਿਆ ਕਿ ਚੋਰਾਂ ਵੱਲੋਂ ਸਕੂਲ ਅੰਦਰ ਦਾਖਲ ਹੋ ਕੇ ਸਕੂਲ ਵਿੱਚ ਰੱਖੇ ਗਏ ਚੌਂਕੀਦਾਰ ਬੀਰਾ ਮਸੀਹ ਦੇ ਦੱਸਣ ਅਨੁਸਾਰ ਸਕੂਲ ਦੇ ਅੰਦਰ 10 ਤੋਂ 13 ਚੋਰ ਆਏ ਅਤੇ ਚੋਰਾਂ ਦੇ ਵੱਲੋਂ ਉਸ ਨੂੰ ਬੰਨ੍ਹ ਕੇ ਉਸ ਨੂੰ ਬੰਦੀ ਬਣਾਇਆ ਗਿਆ। ਅਤੇ ਬਾਅਦ ਵਿੱਚ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸਕੂਲ ਦੇ ਅੰਦਰੋਂ ਪ੍ਰੋਜੈਕਟਰ ਐਲ ਸੀ ਡੀ ਡੀ ਵੀ ਆਰ ਸੀ ਪੀ ਯੂ ਮੌਨੀਟਰ ਸਮੇਤ ਤੀ
ਕਰੀਬ 7 ਲੱਖ ਰੁਪਏ ਦਾ ਸਮਾਨ ਚੋਰੀ ਕੀਤਾ ਗਿਆ। ਜਿਸ ਸਬੰਧੀ ਉਨ੍ਹਾਂ ਨੇ ਤੁਰੰਤ ਸਥਾਨਕ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ। ਉਧਰ ਦੂਜੇ ਪਾਸੇ ਪੁਲਸ ਚੌਕੀ ਹਰਚੋਵਾਲ ਦੇ ਇੰਚਾਰਜ ਸਰਵਨ ਸਿੰਘ ਵੱਲੋਂ ਦਸਿਆ ਗਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ ਘਟਨਾ ਸਥਾਨ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ। ਪੁਲਿਸ ਦਾ ਕਹਿਣਾ ਹੈ ਕਿ ਚੋਰਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।ਪੁਲਸ ਚੌਕੀ ਹਰਚੋਵਾਲ ਦੇ ਇੰਚਾਰਜ ਸਰਵਨ ਸਿੰਘ ਦਾ ਕਹਿਣਾ ਹੈ ਕਿ ਰਾਤ ਨੂੰ ਚੋਰੀ ਸਬੰਧੀ ਉਨ੍ਹਾਂ ਨੂੰ ਕੋਈ ਵੀ ਸਿਕਾਇਤ ਨਹੀਂ ਮਿਲੀ। ਜਦ ਕਿ ਸਕੂਲ ਪ੍ਰਿੰਸੀਪਲ ਨੇ ਚੌਂਕੀਦਾਰ ਨੂੰ ਕਿਹਾ ਸੀ ਕਿ ਤੂੰ ਤੁਰੰਤ ਪੁਲੀਸ ਨੂੰ ਸੂਚਿਤ ਕਰ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਚੌਂਕੀ ਦੇ ਬਿਲਕੁਲ ਸਾਹਮਣੇ ਹੋਈ ਚੋਰੀ ਦੀ ਇਸ ਵਾਰਦਾਤ ਤੋਂ ਬਾਅਦ ਦੁਕਾਨਦਾਰਾਂ ਵਿੱਚ ਸਹਿਮ ਦਾ ਮਾਹੌਲ ਹੈ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਕਿ ਪੁਲਿਸ ਚੌਂਕੀ ਦੇ ਸਾਹਮਣੇ ਜੇਕਰ ਅਜਿਹੀਆਂ ਘਟਨਾਵਾਂ ਹੋ ਸਕਦੀਆਂ ਹਨ ਤਾਂ ਆਸ ਪਾਸ ਦੀਆਂ ਦੁਕਾਨਾ ਦੇ ਉਪਰ ਵੀ ਇਹ ਚੋਰ ਬੇਖੌਫ਼ ਹੋ ਕੇ ਇਹੋ ਜਿਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣਗੇ। ਇਲਾਕੇ ਦੇ ਲੋਕਾਂ ਅਤੇ ਸਮਾਜ ਸੇਵੀਆਂ ਵੱਲੋਂ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਪੁਲਸ ਦੀ ਇਸ ਢਿੱਲੀ ਕਾਰਗੁਜ਼ਾਰੀ ਦੇ ਉਪਰ ਜਾਂਚ ਕੀਤੀ ਜਾਵੇ ਅਤੇ ਇਨ੍ਹਾਂ ਚੋਰਾਂ ਨੂੰ ਜਲਦ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰ ਸਕਣ।
Comments
Post a Comment