Big breaking news DNQ ਟਾਇਮਜ਼,,ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ
ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ ਮੋਹਾਲੀ, 25 ਅਪ੍ਰੈਲ 2023 - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ। ਉਹ 95 ਸਾਲ ਦੇ ਸਨ। Md Gurpreet Singh QADIAN DNQ ਟਾਇਮਜ਼ ਅਕਾਲੀ ਦਲ ਦੇ ਸਰਪ੍ਰਸਤ ਤੇ ਸਿਆਸਤ ਦੇ ਬਾਬਾ ਬੋਹੜ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹਨਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੈ ਸੀ ਜਿਸ ਤੋਂ ਬਾਅਦ ਉਹ ਐਤਵਾਰ ਤੋਂ ਹਸਪਤਾਲ ਦੇ ਆਈ.ਸੀ.ਯੂ. 'ਚ ਦਾਖ਼ਲ ਸਨ। ਜਿੱਥੇ ਉਹਨਾਂ ਨੇ ਆਪਣੇ ਆਖਰੀ ਸਾਹ ਲਏ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਪਾਕਿਸਤਾਨੀ ਵਿਹਾਂਦੜਾ ਨੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਪਾਕਿਸਤਾਨੀ ਵਿਹਾਂਦੜ ਸ਼ਾਹਨਿਲ, ਸੁਮਨ, ਕਿਰਨ ਸਮੇਤ ਅਨੇਕ ਪਾਕਿਸਤਾਨੀ ਵਿਹਾਂਦੜਾ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੋਵਂੇ ਪੰਜਾਬ ‘ਚ ਕਾਫ਼ੀ ਮਕਬੂਲ ਸਨ। ਉਨ੍ਹਾਂ ਨੇ ਪੰਜਾਬ, ਪੰਜਾਬੀਅਤ ਅਤੇ ਮਾਂ ਬੋਲੀ ਪੰਜਾਬੀ ਦੇ ਪਰਸਾਰ ਲਈ ਕਾਫ਼ੀ ਅਹਿਮ ਯੋਗਦਾਨ ਪਾਇਆ। ਇਸੇ ਤਰਾਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੀ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਗਹਿਰਾ ਦੁੱਖ ਪਰਗਟ ਕੀਤਾ ਹੈ। ਕਾਦੀਆਂ ਵੈਲਫ਼ੇਅਰ ਕਲੱਬ ਦੇ ਚੇਅਰਮੈਨ ਤਾਰਿਕ ਅਹਿਮਦ ਖ਼ਾਂ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਪ...