Breaking news DNQ ਟਾਇਮਜ਼,ਮਾਲ ਮਹਿਕਮੇ ਵੱਲੋ 7000 ਰੁਪਏ ਰਿਸ਼ਵਤ ਲੈਂਦਿਆ ਪਟਵਾਰੀ ਗ੍ਰਿਫਤਾਰ

 ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੀ ਤਹਿਸੀਲ ਸਾਹਨੇਵਾਲ ਦੇ ਪਿੰਡ ਧਰੌੜ ਵਿਖੇ ਤਾਇਨਾਤ ਮਾਲ ਪਟਵਾਰੀ ਅਮਨਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਾਥੀ ਇੰਦਰਜੀਤ ਸਿੰਘ ਵਿਰੁੱਧ 7000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।


MD Gurpreet Singh QADIAN

DNQ ਟਾਇਮਜ਼ 



ਇਸ ਕੇਸ ਵਿੱਚ ਇੰਦਰਜੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਨੰਦਪੁਰ, ਤਹਿਸੀਲ ਸਾਹਨੇਵਾਲ ਦੇ ਵਸਨੀਕ ਸਰਬਜੀਤ ਭਾਟੀਆ ਦੀ ਸ਼ਿਕਾਇਤ ‘ਤੇ ਉਕਤ ਦੋਵਾਂ ਦੋਸ਼ੀਆਂ ਖਿਲਾਫ ਇਹ ਕੇਸ ਦਰਜ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸ ਦਾ ਨਿੱਜੀ ਸਾਥੀ ਉਸ ਦੀ ਨਵੀਂ ਕਲੋਨੀ ਨਾਲ ਸਬੰਧਤ ਰਿਪੋਰਟ ਸੇਣ ਬਦਲੇ 20,000 ਰੁਪਏ ਦੀ ਮੰਗ ਰਹੇ ਹਨ ਤਾਂ ਜੋ ਜਮੀਨ ਦੀ ਵਰਤੋਂ ਸਬੰਧੀ ਤਬਾਦਲਾ ਅਤੇ ਇਤਰਾਜ਼ਹੀਣਤਾ ਸਰਟੀਫੀਕੇਟ ਹਾਸਲ ਕੀਤਾ ਜਾ ਸਕੇ।


ਬੁਲਾਰੇ ਨੇ ਅੱਗੇ ਦੱਸਿਆ ਕਿ ਸੌਦਾ 12,000 ਰੁਪਏ ਵਿੱਚ ਤੈਅ ਹੋਇਆ। ਮੁਲਜਮਾਂ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਪਹਿਲਾਂ ਹੀ ਲੈ ਲਏ ਹਨ ਅਤੇ ਦੋਸ਼ੀਆਂ ਵੱਲੋਂ ਬਕਾਇਆ ਰਕਮ ਦੀ ਮੰਗ ਕੀਤੀ ਜਾ ਰਹੀ ਹੈ।


ਪ੍ਰਾਪਤ ਇਤਲਾਹ ਦੀ ਬਾਰੀਕੀ ਨਾਲ ਪੜਤਾਲ ਕਰਨ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਪਟਵਾਰੀ ਦੇ ਸਾਥੀ ਇੰਦਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਦੋਸ਼ੀ ਪਟਵਾਰੀ ਆਪਣੇ ਦਫਤਰ ’ਚ ਮੌਜੂਦ ਨਹੀਂ ਸੀ ਅਤੇ ਉਸਨੂੰ ਜਲਦ ਤੋਂ ਜਲਦ ਗਿਰਫਤਾਰ ਕਰਨ ਹੀ ਟੀਮਾਂ ਬਣਾਈਆਂ ਗਈਆਂ ਹਨ।


ਬੁਲਾਰੇ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7ਏ ਅਤੇ ਆਈ.ਪੀ.ਸੀ ਦੀ ਧਾਰਾ 120ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਗਿਰਫਤਾਰ ਕੀਤੇ ਗਏ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਅਗਲੇਰੀ ਪੁੱਛਗਿੱਛ ਜਾਰੀ ਹੈ।

Comments

Popular posts from this blog

Daily news Qadian ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਤਮਗੇ

Daily news qadian. ਵੇਦ ਕੌਰ ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਭਾਸਣ ਮੁਕਾਬਲੇ

DNQ ਟਾਇਮਜ਼,,,,,ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜਗਤ ਪੰਜਾਬੀ ਸਭਾ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਅਤੇ ਟਰਾਈਸਾਈਕਲ ਵੰਡੇ ਗਏ