DNQ ਟਾਇਮਜ਼,,,,,,ਇੰਡੀਅਨ ਸਵੱਛਤਾ ਲੀਗ ਸਬੰਧੀ ਨਗਰ ਕੌਂਸਲ ਕਾਦੀਆਂ ਨੇ ਕੱਢੀ ਜਾਗਰੂਕਤਾ ਰੈਲੀ
ਇੰਡੀਅਨ ਸਵੱਛਤਾ ਲੀਗ ਸਬੰਧੀ ਨਗਰ ਕੌਂਸਲ ਕਾਦੀਆਂ ਨੇ ਕੱਢੀ ਜਾਗਰੂਕਤਾ ਰੈਲੀ
Md and chief aditor Gurpreet Singh QADIAN
8360692971----7508547002
ਬਟਾਲਾ/ਕਾਦੀਆਂ 18 ਸਤੰਬਰ ਗੁਰਪ੍ਰੀਤ ਸਿੰਘ –ਸਰਕਾਰ ਦੇ ਹੁਕਮਾਂ ਅਨੁਸਾਰ ਸਵੱਛ ਭਾਰਤ ਅਭਿਆਨ ਦੇ ਤਹਿਤ ਚੱਲ ਰਹੀ "ਇੰਡੀਅਨ ਸਵੱਛਤਾ ਲੀਗ 2023" ਨੂੰ ਮੁੱਖ ਰੱਖਦਿਆਂ ਹੋਇਆ ।ਨਗਰ ਕੌਂਸਲ ਕਾਦੀਆਂ ਵੱਲੋਂ ਕਾਰਜ ਸਾਧਕ ਅਫ਼ਸਰ ਅਰੁਣ ਕੁਮਾਰ ਅਤੇ ਨਗਰ ਕੌਂਸਲ ਕਾਦੀਆਂ ਦੇ ਪ੍ਰਧਾਨ ਨੇਹਾ ਦੀ ਨਿਗਰਾਨੀ ਹੇਠ ਇੱਕ ਵਿਸ਼ਾਲ ਰੈਲੀ ਕੱਢੀ ਗਈ,ਜਿਸ ਵਿੱਚ ਸ਼ਹਿਰ ਵਾਸੀਆਂ ਤੋਂ ਇਲਾਵਾਂ "ਵੇਦ ਕੌਰ ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਰੈਲੀ ਦੌਰਾਨ ਵਿਦਿਆਰਥਣਾਂ ਵੱਲੋ ਸੋਰਸ ਸੈਗ੍ਰੀਗੇਸ਼ਨ ਨੂੰ ਮੁੱਖ ਰੱਖਦਿਆਂ ਇੱਕ "ਨੁੱਕੜ ਨਾਟਕ" ਦੀ ਪੇਸ਼ਕਾਰੀ ਕੀਤੀ ਗਈ ।
ਪ੍ਰੋਗਰਾਮ ਦੀ ਸਮਾਪਤੀ ਸਮੇਂ ਰੈਲੀ ਨੂੰ ਕਾਮਯਾਬ ਕਰਨ ਵਾਲ਼ੇ ਮਿਹਨਤੀ ਵਰਕਰਾਂ ਅਤੇ ਨਾਟਕ ਦੀ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫ਼ਿਕੇਟ ਪ੍ਰਦਾਨ ਕੀਤੇ ਗਏ।ਇਸ ਮੌਕੇ ਨਗਰ ਕੌਂਸਲ ਦੀ ਟੀਮ ਵੱਲੋਂ ਸਥਾਨਕ ਲੋਕਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਰੱਖਣ ਅਤੇ ਗਿੱਲੇ ਕੂੜੇ ਤੋਂ ਘਰਾਂ ਵਿੱਚ ਖਾਦ ਬਣਾਉਣ ਬਾਰੇ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾ ਸਿੰਗਲ ਯੂਜ਼ ਪਲਾਸਟਿਕ ਅਤੇ ਥਰਮੋਕੋਲ ਤੋਂ ਬਣੀਆਂ ਵਸਤੂਆਂ ਦੀ ਵਰਤੋਂ ਨਾ ਕਰਨ ਬਾਰੇ ਅਪੀਲ ਕੀਤੀ ਗਈ।ਟੀਮ ਵੱਲੋਂ ਸਮੂਹ ਦੁਕਾਨਦਾਰ ਅਤੇ ਸ਼ਹਿਰ ਨਿਵਾਸੀਆਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਅਤੇ ਭਾਰਤੀ ਸਵੱਛਤਾ ਲੀਗ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਕਾਦੀਆਂ ਸ਼ਹਿਰ ਨੂੰ ਸੁੰਦਰ ਅਤੇ ਸਵੱਛ ਬਣਾਇਆ ਜਾ ਸਕੇ। ਇਸ ਮੌਕੇ ਸਕੂਲ ਪ੍ਰਿੰਸੀਪਲ ਮਮਤਾ ਡੋਗਰਾ ਦੇ ਵੱਲੋਂ ਵੀ ਸ਼ਹਿਰ ਵਾਸੀਆਂ ਸਮੇਤ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਸਾਫ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸਿਪਲ ਮਮਤਾ ਡੋਗਰਾ ਨੇ ਕਿਹਾ ਕਿ ਸਾਫ਼ ਸਫਾਈ ਰੱਖਣ ਨਾਲ ਜਿੱਥੇ ਅਸੀਂ ਆਪਣੇ ਇਲਾਕੇ ਨੂੰ ਸੁੰਦਰ ਬਣਾ ਸਕਦੇ ਹਨ, ਉੱਥੇ ਲੋਕ ਗੰਦਗੀ ਤੇ ਬੀਮਾਰੀਆਂ ਤੋਂ ਵੀ ਨਿਜਾਤ ਪਾ ਸਕਦੇ ਹਨ ।ਅਤੇ ਉਨ੍ਹਾਂ ਕਿਹਾ ਕਿ ਸਵੱਛਤਾ ਅਜੋਕੀ ਜੀਵਨ ਸ਼ੈਲੀ ‘ਚਅਪਣਾਉਣਾ ਬਹੁਤ ਜ਼ਰੂਰੀ ਹੈ,।ਇਸ ਮੌਕੇ ਸ਼ਹਿਰ ਦੇ ਪ੍ਧਾਨ ਨੇਹਾ,ਐਮ.ਸੀ. ਸਹਿਬਾਨ, ਸੈਨਟਰੀ ਇੰਚਾਰਜ ਕਮਲਪ੍ਰੀਤ ਸਿੰਘ ਰਾਜਾ , .ਸੀ.ਐਫ਼.ਨਿਸ਼ਾ ਦੇਵਲ ਅਤੇ ਮੋਟੀਵੇਟਰ,ਵੇਦ ਕੌਰ ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀ ਅਤੇ ਸਕੂਲ ਦੇ ਹੋਰ ਸਟਾਫ਼ ਮੈਂਬਰ, ਸਮੂਹ ਕਾਦੀਆਂ ਦੀ ਸਵੱਛ ਭਾਰਤ ਅਭਿਆਨ ਦੀ ਟੀਮ, ਤੇ ਸ਼ਹਿਰ ਦੇ ਹੋਰ ਪਤਵੰਤੇ ਹਾਜ਼ਰ ਸਨ ।
Comments
Post a Comment