DNQ ਟਾਇਮਜ਼ ----- Big Breaking,ਕਾਦੀਆਂ ਮੇਨ ਬਾਜ਼ਾਰ ਚ ਚੋਰਾਂ ਦਾ ਕਹਿਰ ਇੱਕੋ ਰਾਤ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ ,
ਕਾਦੀਆਂ ਮੇਨ ਬਾਜ਼ਾਰ ਚ ਚੋਰਾਂ ਦਾ ਕਹਿਰ ਇੱਕੋ ਰਾਤ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
ਚੋਰੀ ਦੀਆਂ ਘਟਨਾਵਾਂ ਤੋਂ ਬਾਅਦ ਸ਼ਹਿਰ ਵਾਸੀਆਂ ਸਮੇਤ ਦੁਕਾਨਦਾਰਾਂ ਚ ਭਾਰੀ ਰੋਸ਼
ਕਾਦੀਆ 7 ਅਕਤੂਬਰ-- ਗੁਰਪ੍ਰੀਤ ਸਿੰਘ,
Md and chief aditor Gurpreet Singh QADIAN 📰📰📰 DNQ ਟਾਇਮਜ਼ 8360692971
ਆਏ ਦਿਨ ਹੀ ਸ਼ਹਿਰ ਦੇ ਅੰਦਰ ਚੋਰੀ ਦੀਆਂ ਘਟਨਾਵਾਂ ਦਿਨੋ ਦਿਨ ਵੱਧਦੀਆਂ ਜਾ ਰਹੀਆਂ ਹਨ ਇਸੇ ਤਰ੍ਹਾਂ ਦਾ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਪੁਲਿਸ ਥਾਣਾ ਕਾਦੀਆਂ ਅਧੀਨ ਕਾਦੀਆਂ ਦੇ ਮੇਨ ਬਾਜ਼ਾਰ ਦੇ ਵਿੱਚ ਉਸ ਵੇਲੇ ਲੋਕਾਂ ਦੇ ਵਿੱਚ ਭਾਰੀ ਰੋਸ ਪਾਇਆ ਗਿਆ ਜਦੋਂ ਚੋਰਾਂ ਦੇ ਵੱਲੋਂ ਇੱਕੋ ਰਾਤ 7 ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਦੁਕਾਨਦਾਰਾਂ ਦੇ ਵੱਲੋਂ ਦੱਸਿਆ ਗਿਆ ਕਿ ਉਹ ਆਪਣੀਆਂ ਦੁਕਾਨਾਂ ਨੂੰ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ ਬੰਦ ਕਰਕੇ ਘਰ ਚਲੇ ਗਏ। ਜਿਸ ਦੌਰਾਨ ਜਦੋਂ ਉਹਨਾਂ ਨੇ ਸਵੇਰੇ ਆ ਕੇ ਦੇਖਿਆ ਤਾਂ ਪੂਰੇ ਬਾਜ਼ਾਰ ਦੇ ਵਿੱਚ ਲੋਕ ਇਕੱਠੇ ਹੋਏ ਸਨ ਅਤੇ ਚੋਰਾਂ ਵੱਲੋਂ ਉਨਾਂ ਦੀਆਂ ਦੁਕਾਨਾਂ ਦੇ ਸ਼ਟਰਾਂ ਨੂੰ ਲੋਹੇ ਦੇ ਰਾਡਾਂ ਤੇ ਸੰਭਲਾਂ ਦੇ ਨਾਲ ਬਾਹਰ ਵੱਲ ਨੂੰ ਕੱਢ ਕੇ ਅੰਦਰ ਦਾਖਲ ਹੋ ਕੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ। ਜਿਸ ਸਬੰਧੀ ਸਮੂਹ ਦੁਕਾਨਦਾਰਾਂ ਨੇ ਪੁਲਿਸ ਥਾਣਾ ਕਾਦੀਆਂ ਨੂੰ ਸੂਚਿਤ ਕਰ ਦਿੱਤਾ। ਮੌਕੇ ਤੇ ਪਹੁੰਚੇ ਥਾਣਾ ਕਾਦੀਆਂ ਦੇ ਐਸਐਚ ਓ ਗੁਰਵਿੰਦਰ ਸਿੰਘ ਦੇ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ । ਅਤੇ ਦੁਕਾਨਦਾਰਾਂ ਨੂੰ ਵਿਸ਼ਵਾਸ ਦਵਾਇਆ ਕਿ ਜਲਦ ਹੀ ਇਹਨਾਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉਧਰ ਦੂਜੇ ਪਾਸੇ ਚੋਰੀ ਦੀਆਂ ਇਹ ਸਾਰੀਆਂ ਵਾਰਦਾਤਾਂ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈਆਂ । ਥਾਣਾ ਕਾਦੀਆਂ ਦੇ ਐਸਐਚਓ ਗੁਰਵਿੰਦਰ ਸਿੰਘ ਦੇ ਵੱਲੋਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਚੌਂਕੀਦਾਰ ਜਰੂਰ ਰੱਖਣ ਅਤੇ ਆਪਣੀ ਦੁਕਾਨਾਂ ਦੇ ਬਾਹਰ ਇੱਕ ਇੱਕ ਬਲਬ ਜਰੂਰ ਜਗਾ ਕੇ ਜਾਇਆ ਕਰਨ । ਤਾਂ ਜੋ ਅਜਿਹੀਆਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ ਉਹਨਾਂ ਨੇ ਕਿਹਾ ਕਿ ਪੁਲਿਸ ਹਮੇਸ਼ਾ ਲੋਕਾਂ ਦੀ ਜਾਣ ਮਾਲ ਦੀ ਰਾਖੀ ਲਈ ਵਚਨ ਬੰਦ ਹੈ ਅਤੇ ਦੁਕਾਨਦਾਰਾਂ ਨੂੰ ਪੂਰਾ ਸਹਿਯੋਗ ਕਰੇਗੀ ਇਸ ਲਈ ਲੋਕ ਵੀ ਅਤੇ ਦੁਕਾਨਦਾਰ ਵੀ ਪੁਲਿਸ ਦਾ ਸਹਿਯੋਗ ਕਰਨ।
ਇਹਨਾਂ ਦੁਕਾਨਾਂ ਨੂੰ ਬਣਾਇਆ ਚੋਰਾਂ ਨੇ ਨਿਸ਼ਾਨਾ
ਅਬਰੋਲ ਜਨਰਲ ਸਟੋਰ ਦੇ ਮਾਲਕ ਵਿਮਲ ਕੁਮਾਰ ਨੇ ਦੱਸਿਆ ਕਿ ਉਸ ਦੀ ਦੁਕਾਨ ਵਿੱਚੋਂ 35 ਹਜ਼ਾਰ ਰੁਪਏ ਦਾ ਹਾਰ ਅਤੇ ਹੋਰ ਮਨਿਆਰੀ ਦਾ ਸਮਾਨ ਚੋਰਾਂ ਵੱਲੋਂ ਚੋਰੀ ਕੀਤਾ ਗਿਆ। ਇਸੇ ਤਰ੍ਹਾਂ ਰਾਕੇਸ਼ ਰੈਡੀਮੇਡ ਦੇ ਮਾਲਕ ਰਕੇਸ਼ ਕੁਮਾਰ ਨੇ ਦੱਸਿਆ ਕਿ ਉਸ ਦੀ ਦੁਕਾਨ ਦੇ ਅੰਦਰੋਂ 10 ਹਜ਼ਾਰ ਰੁਪਏ ਦੀ ਨਗਰੀ ਚੋਰੀ ਕੀਤੀ ਗਈ। ਇਸੇ ਤਰ੍ਹਾਂ ਮੰਨੂ ਜਨਰਲ ਸਟੋਰ ਦੀ ਦੁਕਾਨ ਦੇ ਅੰਦਰੋਂ ਕਰੀਬ 50 ਹਜਾਰ ਰੁਪਏ ਦਾ ਸਮਾਨ ਚੋਰੀ ਕੀਤਾ ਗਿਆ। ਇਸੇ ਤਰ੍ਹਾਂ ਬੰਦ ਪਈ ਦੁਕਾਨ ਯਸ਼ਪਾਲ ਕਰਿਆਨਾ ਸਟੋਰ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ। ਅਤੇ ਉਸਦੇ ਨਜ਼ਦੀਕ ਇੱਕ ਮਨਿਆਰੀ ਦੀ ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਅਤੇ ਇਸੇ ਤਰ੍ਹਾਂ ਬਲਦੇਵ ਰਾਜ ਮਹਾਜਨ ਕਰਿਆਨਾ ਸਟੋਰ ਦੀ ਦੁਕਾਨ ਦੇ ਅੰਦਰੋਂ ਵੀ ਚੋਰਾਂ ਵੱਲੋਂ ਦਾਖਲ ਹੋ ਕੇ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸੇ ਤਰ੍ਹਾਂ ਕਾਦੀਆਂ ਦੇ ਬੁਟਰ ਰੋਡ ਸਥਿਤ ਇੱਕ ਦੁਕਾਨ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਇਹ ਸਾਰੀਆਂ ਘਟਨਾਵਾਂ ਨੂੰ ਲੈ ਕੇ ਮੇਨ ਬਾਜ਼ਾਰ ਦੇ ਅਤੇ ਦੁਕਾਨਦਾਰਾਂ ਦੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਅਤੇ ਦੁਕਾਨਦਾਰਾਂ ਦੇ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਗਈ ਕਿ ਇਹਨਾਂ ਚੋਰਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦੁਬਾਰਾ ਘਟਨਾਵਾਂ ਨਾ ਵਾਪਰ ਸਕਣ।
Comments
Post a Comment